Close

Salary of government employees who do not get Covid vaccine will be withheld – Deputy Commissioner

Publish Date : 16/11/2021

 ਕੋਵਿਡ ਵੈਕਸੀਨ ਨਾ ਲਗਉਣ ਵਾਲੇ ਸਰਕਾਰੀ ਕਰਮਚਾਰੀਆਂ ਦੀ ਤਨਖਾਹ ‘ਤੇ ਲੱਗੇਗੀ ਰੋਕ-ਡਿਪਟੀ ਕਮਿਸ਼ਨਰ
ਤਰਨ ਤਾਰਨ , 15 ਨਵੰਬਰ :

ਜਿਲ੍ਹੇ ਵਿਚ ਕੋਰੋਨਾ ਤੋਂ ਬਚਾਅ ਲਈ ਕੀਤੇ ਜਾ ਰਹੇ ਟੀਕਾਕਰਨ ਮੁਹਿੰਮ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਿਲ੍ਹੇ ਦੇ ਹਰ ਯੋਗ ਨਾਗਰਿਕ ਨੂੰ ਕੋਰੋਨਾ ਤੋਂ ਬਚਾਅ ਦਾ ਟੀਕਾ ਜ਼ਰੂਰ ਲਗਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਸਾਰੇ ਐਸ ਡੀ ਐਮ, ਸਿਵਲ ਸਰਜਨ, ਟੀਕਾਕਰਨ ਅਫਸਰ, ਜਿਲ੍ਹੇ ਦੇ ਐਸ ਐਮ ਓਜ਼ ਨੂੰ ਸਪੱਸ਼ਟ ਕੀਤਾ ਕਿ ਕੁੱਝ ਦੇਸ਼ਾਂ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਵੱਧ ਰਹੇ ਕੇਸ ਸਾਡੇ ਲਈ ਖ਼ਤਰੇ ਦੀ ਘੰਟੀ ਹਨ। ਇਸ ਲਈ ਇਸ ਨੂੰ ਭਾਂਪਦੇ ਹੋਏ ਸਾਰੇ ਨਾਗਰਿਕ ਜਿੰਨ੍ਹਾਂ ਨੂੰ ਕੋਰੋਨਾ ਤੋਂ ਬਚਾਅ ਦਾ ਟੀਕਾ ਲੱਗ ਸਕਦਾ ਹੈ, ਨੂੰ ਟੀਕਾ ਜ਼ਰੂਰ ਲਗਾਉ।ਉਨਾਂ ਕਿਹਾ ਕਿ ਇਸ ਲਈ ਲੋੜ ਪਵੇ ਤਾਂ ਘਰ-ਘਰ ਤੱਕ ਪਹੁੰਚ ਕੀਤੀ ਜਾਵੇ।

ਸਰਕਾਰੀ ਕਰਮਚਾਰੀਆਂ ਵੱਲੋਂ ਕੋਵਿਡ ਟੀਕਾਕਰਨ ਪ੍ਰਤੀ ਵਰਤੀ ਜਾ ਰਹੀ ਲਾਪਰਵਾਹੀ ਦਾ ਗੰਭੀਰ ਨੋਟਿਸ ਲੈਂਦੇ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਖਜ਼ਾਨਾ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਸਾਰੇ ਕਰਮਚਾਰੀਆਂ ਦਾ ਡੈਟਾ ਦਿੱਤਾ ਜਾਵੇ ਤਾਂ ਜੋ ਹਰੇਕ ਕਰਮਚਾਰੀ ਕੋਲੋਂ ਟੀਕਾਕਰਨ ਦਾ ਸਰਟੀਫਿਕੇਟ ਲਿਆ ਜਾ ਸਕੇ। ਉਨਾਂ ਕਿਹਾ ਕਿ ਇਸ ਮਹੀਨੇ ਤੋਂ ਜੋ ਵੀ ਸਰਕਾਰੀ ਕਰਮਚਾਰੀ ਟੀਕਾਕਰਨ ਨਹੀਂ ਕਰਵਾਏਗਾ, ਉਸ  ਦੀ ਤਨਖਾਹ ਰੋਕ ਲਈ ਜਾਵੇਗੀ।
ਉਨਾਂ ਕਿਹਾ ਕਿ ਜੇਕਰ ਕਿਸੇ ਕਰਮਚਾਰੀ ਦੀ ਕੋਈ ਸਿਹਤ ਸਮੱਸਿਆ ਉਸਨੂੰ ਟੀਕਾਕਰਨ ਕਰਵਾਉਣ ਤੋਂ ਰੋਕਦੀ ਹੈ ਤਾਂ ਉਹ ਇਸ ਲਈ ਡਾਕਟਰ ਦਾ ਸਰਟੀਫਿਕੇਟ ਦੇਵੇ, ਜਿਸ ਨੂੰ ਡਾਕਟਰਾਂ ਦਾ ਪੈਨਲ ਵੇਖੇਗਾ ਹਾਂ ਇਸ ਵਿਅਕਤੀ ਨੂੰ ਸੱਚਮੁੱਚ ਹੀ ਸਮੱਸਿਆ ਹੈ ਅਤੇ ਇਹ ਟੀਕਾਕਰਨ ਦੇ ਯੋਗ ਨਹੀਂ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਦਾ ਆਪਸੀ ਰਾਬਤਾ ਵੱਧੇਗਾ, ਸੋ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਹਰ ਹਾਲ ਆਪਣੇ ਜਿਲ੍ਹਾ ਵਾਸੀਆਂ ਨੂੰ ਕਰੋਨਾ ਦਾ ਟੀਕਾ ਲਗਾਈਏ।

 ਡਿਪਟੀ ਕਮਿਸ਼ਨਰ  ਨੇ ਇਸ ਲਈ ਕੌਂਸਲਰਾਂ, ਪੰਚਾਂ, ਸਰਪੰਚਾਂ ਦਾ ਸਹਿਯੋਗ ਲੈਣ ਦੇ ਨਾਲ-ਨਾਲ ਟੀਕਾਕਰਨ ਲਈ ਆਰਜ਼ੀ ਕੈਂਪ ਲਗਾਉਣ ਦੀ ਹਦਾਇਤ ਵੀ ਕੀਤੀ। ਉਨਾਂ ਕਿਹਾ ਕਿ  ਹੁਣ ਵੈਕਸੀਨ ਦੀ ਸਪਲਾਈ ਦੀ ਕੋਈ ਕਮੀ ਨਹੀਂ ਹੈ, ਸੋ ਇਸ ਮੌਕੇ ਦਾ ਲਾਭ ਲੈਂਦੇ ਹੋਏ ਸਾਰੇ ਜ਼ਰੂਰਤਮੰਦ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾਵੇ।

ਇਸ ਮੌਕੇ ਸਿਵਲ ਸਰਜਨ ਡਾ. ਰੋਹਿਤ ਮਹਿਤਾ ਨੇ  ਦੱਸਿਆ ਕਿ ਦੁਨੀਆਂ ਭਰ ਵਿਚ ਕਰੋਨਾ ਦੇ ਆ ਰਹੇ ਨਵੇਂ ਕੇਸਾਂ ਵਿਚ ਉਹੀ ਲੋਕ ਬਿਮਾਰ ਹੋ ਰਹੇ ਹਨ, ਜਿੰਨਾ ਨੇ ਟੀਕਾ ਨਹੀਂ ਲਗਾਇਆ।

ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ  ਲੋਕਾਂ ਦਾ ਕੋਵਿਡ ਟੀਕਾਕਰਨ ਕਰਨ ਦੀ ਹਦਾਇਤ ਕਰਦਿਆਂ ਸਿਹਤ ਵਿਭਾਗ  ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਲਈ ਆਸ਼ਾ ਵਰਕਰ, ਏ ਐਨ ਐਮਜ਼, ਨਰਸਿੰਗ ਦੇ ਵਿਦਿਆਰਥੀਆਂ ਆਦਿ ਦਾ ਸਹਿਯੋਗ ਲੈ ਕੇ 100 ਫੀਸਦੀ ਲੋਕਾਂ ਦਾ ਕੋਵਿਡ ਟੀਕਾਕਰਨ੍ ਯਕੀਨੀ ਬਣਾਇਆ ਜਾਵੇ।