Close

Sampling of suspected corona virus patients accelerated in the district

Publish Date : 23/08/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ 11 ਕੁਲੈਕਸ਼ਨ ਸੈਂਟਰਾਂ ਵਿੱਚੋਂ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 457 ਹੋਰ ਸੈਂਪਲ
1096 ਨਮੂਨਿਆਂ ਵਿੱਚੋਂ 1081 ਦੀ ਰਿਪੋਰਟ ਆਈ ਨੈਗੇਟਿਵ, ਜਦੋਂਕਿ 15 ਵਿਅਕਤੀ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ
ਤਰਨ ਤਾਰਨ, 23 ਅਗਸਤ :
ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਤੋਂ ਪੀੜ੍ਹਤ ਮਰੀਜ਼ਾਂ ਦੀ ਗਿਣਤੀ ਵਿੱਚ ਹੋ ਰਹੇ ਵਾਧੇ ਕਾਰਨ ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 11 ਕੁਲੈਕਸ਼ਨ ਸੈਂਟਰਾਂ ਵਿੱਚੋਂ ਜਾਂਚ ਲਈ ਅੱਜ 457 ਹੋਰ ਸੈਂਪਲ ਲਏ ਗਏ ਹਨ।
ਉਹਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 1096 ਨਮੂਨਿਆਂ ਵਿੱਚੋਂ 1081 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ, ਜਦੋਂਕਿ 15 ਵਿਅਕਤੀ ਕਰੋਨਾ ਵਾਇਸ ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 848 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 23848 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 22659 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 669 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 472 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ 172 ਐਕਟਿਵ ਕੇਸ ਰਹਿ ਗਏ ਹਨ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 17 ਵਿਅਕਤੀ ਇਲਾਜ ਅਧੀਨ ਹਨ, ਜੋ ਕਿ ਸਿਹਤ ਪੱਖੋਂ ਠੀਕ ਹਨ।ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ 65 ਕਰੋਨਾ ਪੀੜ੍ਹਤ ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 36 ਵਿਅਕਤੀਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ 32 ਮਰੀਜ਼ਾਂ ਦਾ ਇਲਾਜ ਹੋਰ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ।
—————