Sampling of suspected corona virus patients in the district has been expedited to curb the social spread of Covid-19 epidemic: Deputy Commissioner
Publish Date : 21/07/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਤੇਜ਼ੀ ਲਿਆਂਦੀ ਗਈ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ 9 ਕੁਲੈਕਸ਼ਨ ਸੈਂਟਰਾਂ ਵਿੱਚੋਂ ਕੋਵਿਡ-19 ਦੀ ਜਾਂਚ ਲਈ ਲਏ ਗਏ 315 ਹੋਰ ਸੈਂਪਲ
ਅੱਜ ਪ੍ਰਾਪਤ 79 ਨਮੂਨਿਆਂ ਰਿਪੋਰਟ ਆਈ ਨੈਗੇਟਿਵ, 316 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ
ਜ਼ਿਲ੍ਹੇ ਵਿੱਚੋਂ ਕੋਵਿਡ-19 ਦੇ ਹੁਣ ਤੱਕ ਲਏ ਗਏ 14267 ਸੈਂਪਲਾਂ ਵਿਚੋਂ 13722 ਦੀ ਰਿਪੋਰਟ ਆਈ ਨੈਗਟਿਵ
ਤਰਨ ਤਾਰਨ, 20 ਜੁਲਾਈ :
ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ 9 ਕੁਲੈਕਸ਼ਨ ਸੈਂਟਰਾਂ ਵਿੱਚੋਂ ਜਾਂਚ ਲਈ 315 ਹੋਰ ਸੈਂਪਲ ਲਏ ਗਏ ਹਨ।
ਉਹਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 79 ਨਮੂਨਿਆਂ ਦੀ ਰਿਪੋਰਟ ਅੱਜ ਨੈਗੇਟਿਵ ਪਾਈ ਗਈ ਹੈ।ਪ੍ਰਾਪਤ ਰਿਪੋਰਟਾਂ ਵਿੱਚ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਪਰਿਵਾਰਕ ਮੈਂਬਰ ਸ਼ਾਮਿਲ ਸਨ, ਜਿੰਨ੍ਹਾਂ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ 316 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਤੱਕ 14967 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 13722 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 234 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨ੍ਹਾ ਵਿਚੋਂ 210 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ 18 ਐਕਟਿਵ ਕੇਸ ਰਹਿ ਗਏ ਹਨ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਪੀੜ੍ਹਤ 8 ਵਿਅਕਤੀ ਇਲਾਜ ਅਧੀਨ ਹਨ, ਜੋ ਕਿ ਸਿਹਤ ਪੱਖੋਂ ਠੀਕ ਹਨ।ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ 5 ਕਰੋਨਾ ਪੀੜ੍ਹਤ ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ 4 ਵਿਅਕਤੀਆਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣੇ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ।ਇਸ ਤੋਂ ਇਲਾਵਾ 1 ਮਰੀਜ਼ ਦਾ ਇਲਾਜ ਹੋਰ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ।
—————