Close

Sand will be provided to the people at cheaper rates – Deputy Commissioner

Publish Date : 15/11/2021

ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਮੁਹੱਈਆ ਕਰਵਾਇਆ ਜਾਵੇਗਾ ਰੇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ 550 ਰੁਪਏ ਪ੍ਰਤੀ ਸੈਂਕੜਾ ਭਾਅ ਨਿਰਧਾਰਿਤ
ਤਰਨ ਤਾਰਨ, 13 ਨਵੰਬਰ :
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਸਦਾ ਭਾਅ 5.50 ਰੁਪਏ (550 ਰੁਪਏ ਪ੍ਰਤੀ ਸੈਂਕੜਾ) ਪ੍ਰਤੀ ਕਿਊਬਕ ਫੁੱਟ ਦੇ ਹਿਸਾਬ ਨਾਲ ਨਿਰਧਾਰਿਤ ਕੀਤਾ ਗਿਆ ਹੈ।
ਇਸ ਲਈ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ, 2021 ਨੂੰ ਦਿੱਤੀ ਪ੍ਰਵਾਨਗੀ ਬਾਰੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਰੇਟ ਅਨੁਸਾਰ ਰੇਤਾ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।  
ਉਨ੍ਹਾਂ ਸਪੱਸਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੱਧ ਵਸੂਲੀ ਦੀ ਕਰਨ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸਨਰ ਨੇ ਸਮੂਹ ਐੱਸ. ਡੀ. ਐੱਮਜ ਅਤੇ ਡੀ. ਐੱਸ. ਪੀਜ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਨਵੇਂ ਭਾਅ ਲਾਗੂ ਕਰਨ ਲਈ ਨਿਗਰਾਨੀ ਕਰਨ ਦੇ ਹੁਕਮ ਵੀ ਦਿੱਤੇ ਹਨ।