Seals sampled food items by Food Safety Team under the guidelines of Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫੂਡ ਸੇਫ਼ਟੀ ਟੀਮ ਵੱਲੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਕੀਤੇ ਗਏ ਸੀਲ-ਜ਼ਿਲ੍ਹਾ ਸਿਹਤ ਅਫ਼ਸਰ
18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀ ਮਾਤਾਵਾਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੀ ਕੀਤੀ ਸਖਤ ਹਦਾਇਤ
ਤਰਨ ਤਾਰਨ, 16 ਸਤੰਬਰ :
ਲੋਕਾਂ ਦੀ ਸਿਹਤ ਨਾਲ ਹੋਣ ਵਾਲੇ ਖਿਲਵਾੜ ਨੂੰ ਰੋਕਣ ਦੇ ਮਕਸਦ ਨਾਲ ਸਿਹਤ ਵਿਭਾਗ ਦੀਆਂ ਟੀਮ ਵੱਲੋਂ ਅੱਜ ਵੱਖ-ਵੱਖ ਫੂਡ ਬਿਜ਼ਨਸ ਉਪਰੇਟਰਾਂ ਪਾਸੋਂ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਕਰਦੇ ਹੋਏ ਲੈਬੋਰਟਰੀ ਜਾਂਚ ਲਈ ਭੇਜ ਦਿੱਤੇ ਗਏ ਹਨ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਔਲਖ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫੂਡ ਸੇਫ਼ਟੀ ਟੀਮ ਵੱਲੋਂ ਲੋਕਾਂ ਦੀ ਸਿਹਤ ਨਾਲ ਹੋਣ ਵਾਲੇ ਖਿਲਵਾੜ ਨੂੰ ਰੋਕਣ ਦੇ ਮਕਸਦ ਨਾਲ ਰੂਟੀਨ ਚੈਕਿੰਗ ਕਰਦੇ ਹੋਏ ਝਬਾਲ ਅਤੇ ਗੱਗੂਬੋਆ ਵਿਖੇ ਫੂਡ ਬਿਜ਼ਨੇਸ ਉਪਰੇਟਰਾਂ ਤੋਂ 11 ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਸੀਲ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਡੇਅਰੀਆ ਅਤੇ ਦੁਕਾਨਾਂ ਚੈੱਕ ਕੀਤੀਆ ਗਈਆਂ ਅਤੇ ਦੁਕਾਨਦਾਰਾਂ ਨੂੰ ਸਾਫ-ਸੁਥਰੀਆਂ ਅਤੇ ਚੰਗੇ ਮਟੀਰੀਅਲ ਨਾਲ ਤਿਆਰ ਕੀਤੀਆਂ ਗਈਆਂ ਵਸਤੂਆਂ ਵੇਚਣ ਸੰਬੰਧੀ ਅਪੀਲ ਕੀਤੀ ਗਈ ਹੈ ਅਤੇ ਸਾਰੇ ਫੂਡ ਬਿਜ਼ਨਸ ਉਪਰੇਟਰਾਂ ਨੂੰ ਲਾਈਸੰਸ/ਰਜ਼ਿਸਟ੍ਰੇਸ਼ਨ ਲੈਣ ਸੰਬੰਧੀ ਕਿਹਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ ਗਰਭਵਤੀ ਮਾਤਾਵਾਂ ਨੂੰ ਐਨਰਜੀ ਡ੍ਰਰਿੰਕ ਨਾ ਵੇਚਣ ਦੀ ਸਖਤ ਹਦਾਇਤ ਕੀਤੀ ਨਾਲ ਹੀ ਸਥਾਨਕ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਅਪੀਲ ਕੀਤੀ ਕਿ ਕੋਈ ਵੀ ਸਾਮਾਨ ਖ਼ਰੀਦਣ ਤੋਂ ਪਹਿਲਾਂ ਉਸ ਦੀ ਐਕਸਪਾਇਰੀ ਤੇ ਵਾਰਨਿੰਗ ਚੰਗੀ ਤਰ੍ਹਾਂ ਪੜ੍ਹ ਲਈ ਜਾਵੇ ਤਾਂ ਜੋ ਕਿਸੇ ਖਾਸ ਉਮਰ ਵਿੱਚ ਖਾਣ ਪੀਣ ਵਾਲੀਆਂ ਵਸਤੂਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।
ਉਨ੍ਹਾਂ ਦੱਸਿਆਂ ਕਿ 18 ਸਾਲ ਤੋਂ ਘੱਟ ਉਮਰ ਅਤੇ ਗਰਭਵਤੀ ਔਰਤਾਂ ‘ਤੇ ਐਨਰਜੀ ਡ੍ਰਰਿੰਕਸ ਪੀਣ ਕਾਰਨ ਹੋਣ ਵਾਲੇ ਨੁਕਸਾਨ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਸਮੇਂ-ਸਮੇਂ ਤੇ ਹੋਣ ਵਾਲੀ ਸੇਫ਼ ਫੂਡ ਐਂਡ ਹੈਲਥੀ ਡਾਇਟ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਵੀ ਇਸ ਮੁੱਦੇ ਤੇ ਸਭ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ ਅਤੇ ਸਕੂਲਾਂ ਦੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਵੀ ਇੰਨ੍ਹਾਂ ਐਨਰਜੀ ਡ੍ਰਰਿੰਕਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਬੱਚਿਆਂ ਨੂੰ ਵਾਰ-ਵਾਰ ਜਾਗਰੂਕ ਕਰਵਾਉਂਦੇ ਰਹਿਣ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪਹਿਲਾਂ ਵੀ ਫੂਡ ਬਿਜ਼ਨੇਸ ਉਪਰੇਟਰਾਂ ਦੇ ਜਾਗਰੂਕ ਕੈੱਪ ਲਗਾਏ ਜਾ ਚੁੱਕੇ ਹਨ। ਚੈਕਿੰਗ ਦੌਰਾਨ ਅਫ਼ਸਰ ਮਿਸ ਸਾਕਸ਼ੀ ਖੋਸਲਾ ਫੂਡ ਸੇਫ਼ਟੀ ਅਫ਼ਸਰ ਉਨ੍ਹਾਂ ਦੇ ਨਾਲ ਮੌਜੂਦ ਸਨ।