Close

Secondary School Sur Singh (Boys) persuaded people for new admissions

Publish Date : 22/04/2021
DEO
ਨਵੇਂ ਦਾਖਲੇ ਲਈ ਸੈਕੰਡਰੀ ਸਕੂਲ ਸੁਰ ਸਿੰਘ (ਲੜਕੇ) ਨੇ ਲੋਕਾਂ ਨੂੰ ਪ੍ਰੇਰਿਆ
ਤਰਨ ਤਾਰਨ 21 ਅਪ੍ਰੈਲ :
ਇਸ ਵਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਵੇਂ ਦਾਖਲੇ ਲਈ ਅਧਿਆਪਕ ਸਹਿਬਾਨ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ । ਉਹ ਮਾਤਾ ਪਿਤਾ ਸਹਿਬਾਨ ਨੂੰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਵਧੀਆ ਕਾਰਗੁਜ਼ਾਰੀ ਅਤੇ ਬਿਹਤਰੀਨ ਸਿੱਖਿਆ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਹੇ ਹਨ । 
ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਲੜਕੇ ਸ੍ਰੀ ਦੀਪਕ ਕੁਮਾਰ ਨੇ ਮੀਡੀਆ ਕੋ-ਆਰਡੀਨੇਟਰ ਦਿਨੇਸ਼ ਕੁਮਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਬਿਹਤਰੀਨ ਸਹੂਲਤਾਂ ਬਿਨਾ ਕਿਸੇ ਵੱਖਰੀ ਫੀਸ ਤੋਂ ਦਿੱਤੀਆਂ ਜਾ ਰਹੀਆਂ ਹਨ। ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।  ਉਹਨਾਂ ਕਿਹਾ ਕਿ ਇਸ ਵਾਰ ਸਾਡੇ ਅਧਿਆਪਕ ਸਹਿਬਾਨ ਆਪਣੀ ਬਿਹਤਰੀਨ ਕਾਰਗੁਜ਼ਾਰੀ ਦੇ ਅਧਾਰ ਤੇ ਮਾਤਾ ਪਿਤਾ ਸਹਿਬਾਨ ਨੂੰ ਪ੍ਰੇਰਿਤ ਕਰ ਰਹੇ ਹਨ । ਅੱਜ ਘਰ ਘਰ ਜਾ ਕੇ ਉਹਨਾਂ ਮਾਤਾ ਪਿਤਾ ਸਹਿਬਾਨ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ । 
ਇਸ ਮੌਕੇ ਓਹਨਾ ਨਾਲ ਲੈਕਚਰਾਰ ਨਿਰਮਲ ਸਿੰਘ ਕੰਪਿਊਟਰ ਫੈਕਲਟੀ ਸੰਦੀਪ ਸਿੰਘ, ਗੁਰਵਿੰਦਰ ਸਿੰਘ, ਪੀ. ਟੀ. ਆਈ. ਅਮਨਦੀਪ ਸਿੰਘ ਅਤੇ ਅੰਗਰੇਜ਼ੀ ਮਿਸਟ੍ਰੈਸ ਨਿੰਮੀ ਅਤੇ ਗੁਰਦੀਪ ਕੌਰ ਹਾਜ਼ਰ ਸਨ । ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਬਾਠ, ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਹਰਪਾਲ ਸਿੰਘ ਸੰਧਾਵਾਲੀਆ ਨੇ ਅਧਿਆਪਕ ਸਹਿਬਾਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਤੇ ਉਹਨਾ ਦੀ ਪ੍ਰਸ਼ੰਸ਼ਾ ਕੀਤੀ ।