Close

Secretary, District Legal Services Authority, Tarn Taran celebrated International Women’s Day at Shri Guru Angad Dev College of Education, Khadur Sahib.

Publish Date : 15/03/2023
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸ਼੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੁਕੇਸ਼ਨ, ਖਡੂਰ ਸਾਹਿਬ ਵਿਖੇ  ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
ਤਰਨ ਤਾਰਨ, 13 : ਮਾਰਚ
 ਸ਼੍ਰੀਮਤੀ ਪ੍ਰਿਆ ਸੂਦ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਸ਼੍ਰੀਮਤੀ 
ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ. ਗੁਰਪ੍ਰੀਤ ਕੌਰ, ਸਬ ਡੀਵੀਜਨ ਮੈਜੀਸਟਰੇਟ ਖਡੂਰ ਸਾਹਿਬ, ਵਕੀਲ ਮਿਸ ਬਲਜਿੰਦਰ ਕੌਰ, ਵਕੀਲ ਹਰਪ੍ਰੀਤ ਕੌਰ, ਮਿਸ. ਅਨੀਤਾ ਕੁਮਾਰੀ, ਸਖੀ ਵਨ ਸਟੌਪ ਸੈਂਟਰ ਤਰਨ ਤਾਰਨ, ਮਲਕੀਤ ਕੌਰ, ਬਾਲ ਵਿਕਾਸ ਪ੍ਰੋਗਰਾਮ ਅਫ਼ਸਰ, ਤਰਨ ਤਾਰਨ ਵੱਲੋਂ ਸ਼੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਨਪ੍ਰੀਤ ਕੌਰ, ਅਸਿਸਟੈਂਟ ਪ੍ਰੋਫੈਸਰ ਗਗਨਦੀਪ ਕੌਰ, ਲੈਕਚਰਾਰ ਮਨਵੀਤ ਕੌਰ, ਕਾਲਜ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ। 
 
ਜਿਸ ਵਿੱਚ ਮਿਸ ਗੁਰਪ੍ਰੀਤ ਕੌਰ, ਸਬ ਡੀਵੀਜਨ ਮੈਜਿਸਟਰੇਟ ਖਡੂਰ ਸਾਹਿਬ,  ਨੇ ਦੱਸਿਆ ਕਿ ਵਿਸ਼ਵ ਭਰ ਚ ਅੱਜ 
ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਕਿਉਂਕਿ ਇਕ ਔਰਤ ਹੀ ਸਮੁੱਚੇ ਰਿਸ਼ਤਿਆਂ ਨੂੰ ਬਾਖੂਬੀ ਨਾਲ ਨਿਭਾਉਂਦੀ ਹੈ। ਔਰਤਾਂ ਦਾ ਹਰ ਖੇਤਰ ਚ ਸਮਾਜ ਲਈ ਆਪਣਾ ਇੱਕ ਵੱਡਮੁੱਲਾ ਯੋਗਦਾਨ ਵੀ ਹੈ। 8 ਮਾਰਚ ਨੂੰ ਦੁਨੀਆਂ ਭਰ ਚ ਔਰਤਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਅਤੇ ਸਨਮਾਨ ਦੇਣ ਲਈ ਇਹ ਦਿਵਸ ਆਯੋਜਤ ਕੀਤਾ ਜਾ ਰਿਹਾ ਹੈ, ਕਿਉਂਕਿ ਔਰਤ ਆਪਣੀ ਜ਼ਿੰਦਗੀ ਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਉਂਦੀ ਹੈ, ਜਿਸ ਚ ਧੀ, ਭੈਣ, ਨੂੰਹ, ਮਾਂ ਅਤੇ ਹੋਰ ਰਿਸ਼ਤੇ ਸ਼ਾਮਲ ਹਨ। ਇਸ ਦਿਵਸ ਤੇ ਅਸੀਂ ਵੱਖ-ਵੱਖ ਸਿੱਖਿਆ ਅਤੇ ਹੋਰ ਘਰੇਲੂ ਔਰਤਾਂ ਦੇ ਵਿਚਾਰ ਪੇਸ਼ ਕਰਦੇ ਹਾਂ, ਜਿਨ੍ਹਾਂ ਮਹਿਲਾ ਦਿਵਸ ਤੇ ਆਪਣੀਆਂ ਇੱਛਾਵਾਂ ਅਤੇ ਔਰਤਾਂ ਦੇ ਬਣਦੇ ਹੱਕਾਂ ਪ੍ਰਤੀ ਆਪਣੀ ਆਵਾਜ਼  ਬੁਲੰਦ ਕੀਤੀ ਹੈ। ਮਹਿਲਾ ਦਿਵਸ ਤੇ ਲੈਕਚਰਾਰ ਸੀਮਾ ਠਕਰਾਲ ਦਾ ਕਹਿਣਾ ਹੈ ਕਿ ਔਰਤ ਨੇ ਹਰ ਖੇਤਰ ਚ ਸਮਾਜ ਨੂੰ ਵਿਕਸਿਤ ਕਰਨ ਲਈ ਜਿਥੇ ਮਰਦ ਦੀ ਮਦਦ ਹੀ ਨਹੀਂ ਕੀਤੀ ਬਲਕਿ ਬਹੁਤ ਸਾਰੀਆਂ ਔਰਤਾਂ ਪ੍ਰੇਰਨਾ ਸਰੋਤ ਵੀ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਚ ਔਰਤਾਂ ਸਿਰਫ ਘਰ ਦੀ ਜ਼ਿੰਮੇਵਾਰੀ ਹੀ ਨਹੀ, ਬਲਕਿ ਆਰਥਿਕ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਉਠਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਮਹਿਲਾ ਦਿਵਸ ਤੇ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਤੇ ਸਨਮਾਨ ਮਿਲਣਾ ਚਾਹੀਦਾ ਹੈ।
 
ਮਿਸ ਹਰਪ੍ਰੀਤ ਕੌਰ ਵਕੀਲ  ਨੇ ਦੱਸਿਆ ਕਿ ਮਹਿਲਾ ਦਿਵਸ ਔਰਤਾਂ ਦੇ ਜਜ਼ਬੇ ਨੂੰ ਸਲਾਮ ਕਰਦਾ ਹੈ। ਇਹ 
ਦਿਨ ਅੰਤਰਰਾਸ਼ਟਰੀ ਪੱਧਰ ਤੇ ਔਰਤਾਂ ਦੀ ਸਫਲਤਾ, ਦ੍ਰਿੜਤਾ, ਸ਼ਕਤੀਕਰਨ ਤੇ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਜਾਂਦਾ ਹੈ। ਔਰਤਾਂ ਨਾਲ ਹੋ ਰਹੇ ਅਨਿਆਂ ਖਿਲਾਫ ਆਵਾਜ਼ ਉਠਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਸ਼ਕਤੀਕਰਨ ਤੇ ਵੀ ਜ਼ੌਰ ਦਿੱਤਾ ਜਾਂਦਾ ਹੈ। ਇਸ ਤਹਿਤ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਤਿਹਾਸ ਵਿੱਚ ਝਾਤ ਮਾਰੀਏ ਤਾਂ ਔਰਤਾਂ ਕੋਲ ਉਹ ਅਧਿਕਾਰ ਤੇ ਸਾਧਨ ਨਹੀਂ ਸਨ ਜੋ ਮਰਦਾਂ ਕੋਲ ਸੀ ਤੇ ਜੋ ਔਰਤਾਂ ਨੂੰ ਵੀ ਮਿਲਣੇ ਚਾਹੀਦੇ ਸਨ। ਉਨ੍ਹਾਂ ਦੇ ਕੰਮ ਦੇ ਘੰਟੇ ਲੰਬੇ ਸਨ, ਉਨ੍ਹਾਂ ਨੂੰ ਕੰਮ ਦੇ ਹਿਸਾਬ ਨਾਲ ਬਹੁਤ ਘੱਟ ਤਨਖਾਹ ਦਿੱਤੀ ਜਾਂਦੀ ਸੀ ਤੇ ਉਨ੍ਹਾਂ ਕੋਲ ਵੋਟ ਪਾਉਣ ਦਾ ਅਧਿਕਾਰ ਵੀ ਨਹੀਂ ਸੀ। 1911 ਵਿੱਚ, ਜਰਮਨੀ ਦੀ ਸੋਸ਼ਲ ਡੈਮੋਕਰੇਟਿਕ ਪਾਰਟੀ ਦੇ ਨੇਤਾ ਕਲਾਰਾ ਜੇਟਕਿਨ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦਾ ਪ੍ਰਸਤਾਵ ਰੱਖਿਆ। ਇਸ ਨੂੰ 19 ਮਾਰਚ ਨੂੰ ਮਨਾਇਆ ਗਿਆ। ਇਸ ਦ ਨਾਲ ਹੀ 1913-1914 ਵਿੱਚ, ਰੂਸ ਵਿੱਚ 23 ਫਰਵਰੀ ਨੂੰ ਪਹਿਲਾ ਮਹਿਲਾ ਦਿਵਸ ਮਨਾਇਆ ਗਿਆ ਤੇ ਬਾਅਦ ਵਿੱਚ ਇਸ ਨੂੰ ਵਿਸ਼ਵ ਪੱਧਰ ਤੇ 8 ਮਾਰਚ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ। ਸੰਯੁਕਤ ਰਾਸ਼ਟਰ ਵਿੱਚ ਮਹਿਲਾ ਦਿਵਸ ਮਨਾਉਣਾ 1975 ਵਿੱਚ ਸ਼ੁਰੂ ਹੋਇਆ।
 
ਮਿਸ ਬਲਜਿੰਦਰ ਕੌਰ ਕੰਗ ਵਕੀਲ ਸਾਹਿਬ ਜੀ ਨੇ ਦੱਸਿਆ ਕਿ ਇਹ ਦਿਨ ਸਿਰਫ਼ ਇਸ ਲਈ ਨਹੀਂ ਮਨਾਇਆ ਜਾਂਦਾ 
ਕਿਉਂਕਿ ਇਸ ਨੂੰ ਕੈਲੰਡਰ ਵਿੱਚ ਦਿਖਾਉਣਾ ਹੁੰਦਾ ਹੈ। ਸਗੋਂ ਇਸ ਲਈ ਵੀ ਮਨਾਇਆ ਜਾਂਦਾ ਹੈ ਕਿਉਂਕਿ ਅੱਜ ਵੀ ਬਹੁਤ ਸਾਰੀਆਂ ਔਰਤਾਂ ਹਨ ਜੋ ਜੁਲਮ ਦਾ ਸ਼ਿਕਾਰ ਹਨ, ਸਿੱਖਿਆ ਤੋਂ ਵਾਂਝੀਆਂ ਹਨ, ਭਰੂਣ ਹੱਤਿਆ ਕਰਨ ਲਈ ਮਜ਼ਬੂਰ ਹਨ, ਜਿਨ੍ਹਾਂ ਕੋਲ ਕੰਮ ਦਾ ਕੋਈ ਸਾਧਨ ਨਹੀਂ ਜਾਂ ਭੁੱਖਮਰੀ ਵਿੱਚ ਰਹਿ ਰਹੀਆਂ ਹਨ। ਲੋੜ ਹੈ ਉਨ੍ਹਾਂ ਲਈ ਆਵਾਜ਼ ਬੁਲੰਦ ਕਰਨ ਤੇ ਇਸ ਵਿਤਕਰੇ ਨੂੰ ਘੱਟ ਕਰਨ ਦੀ, ਇਸੇ ਲਈ ਅੱਜ ਵੀ ਇਸ ਦਿਨ ਦੀ ਉਨੀ ਹੀ ਮਹੱਤਤਾ ਹੈ ਜਿੰਨੀ ਸਾਲ ਪਹਿਲਾਂ ਸੀ।ਇਸ ਤੋਂ ਇਲਾਵਾਂ ਵਕੀਲ ਸਾਹਿਬ ਨੇ ਲੜਕੀਆਂ ਦੇ ਅਧਿਕਾਰਾ ਬਾਰੇ ਜਾਗਰੂਕ ਕਰਵਿਆ। ਉਹਨਾਂ ਦੱਸਿਆ ਕਿ ਲੋਅਰ ਕੋਰਟ ਤੋਂ ਲੈ ਕਿ ਸੁਪਰੀਮ ਕੋਰਟ ਤੱਕ ਔਰਤਾਂ ਨੂੰ ਮੁਫਤ ਵਕੀਲ ਮਿਲਦੇ ਹਨ।  ਪ੍ਰੀ-ਇੰਸਟੀਟਿਊਸ਼ਨ ਮੀਡੀਏਸ਼ਨ, ਮੀਡੀਏਸ਼ਨ ਅਤੇ ਨੈਸ਼ਨਲ ਲੋਕ ਅਦਾਲਤ ਵਿੱਚ ਵੀ ਔਰਤਾਂ ਦੇ ਕੇਸ ਲਗਾਏ ਜਾਂਦੇ ਹਨ।  
 
ਆਖਰ ਵਿੱਚ ਮਿਸ ਗੁਰਪ੍ਰੀਤ ਕੌਰ, ਸਬ ਡੀਵੀਜਨ ਮੈਜਿਸਟਰੇਟ ਖਡੂਰ ਸਾਹਿਬ,  ਨੇ ਜੀ ਨੇ ਮਹਿਲਾ ਹੈਲਪਲਾਈਨ ਨੰ. 1091 ਅਤੇ 181, ਬੱਚਿਆਂ ਦਾ ਹਲਪਲਾਈਨ ਨੰ. 1098, 112 ਅਤੇ ਕਾਨੂੰਨੀ ਸਹਾਇਤਾ ਲਈ 1968 ਟੋਲਫਰੀ ਨੰਬਰਾਂ ਬਾਰੇ ਜਾਣਕਾਰੀ ਦਿੱਤੀ। ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਨਪ੍ਰੀਤ ਕੌਰ, ਅਸੀਸਟੈਂਟ ਪ੍ਰੋਫੈਸਰ ਗਗਨਦੀਪ ਕੌਰ, ਲੈਕਚਰਾਰ ਮਨਵੀਤ ਕੌਰ, ਕਾਲਜ ਸਟਾਫ ਅਤੇ ਵਿਦਿਆਰਥੀ ਨੂੰ ਵਧਾਈ ਦਿੱਤੀ।