Close

Secretary District Legal Services Authority Tarn Taran visits Sub Jail Patti

Publish Date : 11/06/2021
Dlsa

ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਸਬ ਜੇਲ੍ਹ ਪੱਟੀ ਦਾ ਦੌਰਾ
ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕਰਨ ਹਿੱਤ ਜੇਲ੍ਹ ਵਿੱਚ ਲਗਵਾਏ ਫਲੈਕਸ ਬੋਰਡ
ਤਰਨ ਤਾਰਨ, 09 ਜੂਨ :
ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਨ ਡਵੀਜ਼ਨ)/ਸੀ. ਜੇ. ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ਅੱਜ ਸਬ ਜੇਲ੍ਹ, ਪੱਟੀ ਵਿਖੇ ਦੌਰਾ ਕੀਤਾ ਗਿਆ। ਇਸ ਮੋਕੇ ਤੇ ਸ਼੍ਰੀ ਜਤਿੰਦਰ ਪਾਲ ਸਿੰਘ, ਸੁਪਰੀਟੈਂਡੈਂਟ, ਸਬ ਜੇਲ੍ਹ, ਪੱਟੀ ਅਤੇ ਉਥੋਂ ਦਾ ਸਟਾਫ, ਕੈਦੀ ਅਤੇ ਹਵਾਲਾਤੀ ਹਾਜ਼ਰ ਸਨ।
ਜੱਜ ਸਾਹਿਬ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸੀ. ਜੇ. ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਜੇਲ੍ਹ ਵਿਚ ਫਲੈਕਸ ਬੋਰਡ ਲਗਵਾਏ, ਜਿਸ ਵਿੱਚ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਬੰਦ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ‘ਤੇ ਹੀ ਜੇਲ੍ਹ ਦੇ ਸੁਪਰੀਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ।
ਜੱਜ ਸਾਹਿਬ ਵੱਲੋਂ ਜੇਲ੍ਹ ਵਿਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਿਕਾਂ ਵਿਚ ਜਾ ਕੇ ਉਹਨਾਂ ਦੇ ਰਹਿਣ ਸਹਿਣ ਦੀ ਸਾਫ ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈੱਕ ਕੀਤੀ ਅਤੇ ਉਥੋਂ ਦੀ ਸਾਫ ਸਫਾਈ ਦਾ ਵੀ ਨਿਰੀਖਣ ਕੀਤਾ।ਜੱਜ ਸਾਹਿਬ ਨੇ ਜੇਲ੍ਹ ਸੁਪਰੀਟੈੱਡੈੱਟ ਨੂੰ ਨਿਰਦੇਸ਼ ਦਿੱਤੇ ਕਿ ਜੇਲ੍ਹ ਨੂੰ ਸਮੇਂ ਸਮੇਂ ਤੇ ਸੈਟੀਟਾਈਜ਼ ਕੀਤਾ ਜਾਵੇ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੰੁਦੀ ਰਹੇ।
ਜੱਜ ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਅਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੌਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ। ਇਸ ਮੋਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਕਲਰਕ ਪੰਕਜ ਸ਼ਰਮਾ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ।
ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਅਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।ਉਹਨਾਂ ਕਿਹਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਾਕਰੀ ਵਾਸਤੇ ਟੋਲ ਫ੍ਰੀ ਨੰਬਰ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।