Secretary District Legal Services Authority visited Ram Mandir Kusht Ashram
Publish Date : 02/02/2021

ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰਾਮ ਮੰਦਰ ਕੁਸ਼ਟ ਆਸ਼ਰਮ ਦਾ ਕੀਤਾ ਦੌਰਾ
ਤਰਨ ਤਾਰਨ, 01 ਫਰਵਰੀ :
ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੱਜ ਸ਼੍ਰੀ ਗੁਰਬੀਰ ਸਿੰਘ ਸੀ. ਜੇ.ਐਮ.-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇੇ ਰਾਮ ਮੰਦਰ ਕੁਸ਼ਟ ਆਸ਼ਰਮ ਦਾ ਦੌਰਾ ਕੀਤਾ ਅਤੇ ਉਨਾਂ ਦੀ ਜਰੂਰਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਸ਼੍ਰੀ ਗੁਰਬੀਰ ਸਿੰਘ ਜੀ, ਸੀ.ਜੇ.ਐਮ. ਕਮ ਸੈਕਟਰੀ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਵੱਲੋਂ ਨਾਲਸਾ ਦੀਆਂ ਸਕੀਮਾਂ ਅਤੇ ਲੋਕ ਹਿਤ ਵਿੱਚ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਉੱਥੇ ਰਹਿਣ ਵਾਲੇਆਂ ਨੂੰ ਜਾਣਕਾਰੀ ਦਿੱਤੀ। ਜੱਜ ਸਾਹਿਬ ਨੇ ਉੱਥੇ ਰਹਿਣ ਵਾਲੇਆਂ ਨਾਲ ਮੁਲਾਕਾਤ ਕਰਕੇ ਉੱਥੋਂ ਦੀਆਂ ਮੁਸ਼ਕਲਾਂ ਸੁਣਿਆਂ ਅਤੇ ਉਨ੍ਹਾਂ ਨੂੰ ਮੁਸ਼ਕਲਾਂ ਦੂਰ ਕਰਨ ਦਾ ਭਰੋਸਾ ਵੀ ਦਿੱਤਾ।
ਜੱਜ ਸਾਹਿਬ ਨੇ ਉਨ੍ਹਾਂ ਨੂੰ ਕੋਵਿਡ-19 ਦੇ ਬਾਰੇ ਵੀ ਜਾਗਰੁਕ ਕੀਤਾ ਅਤੇ ਪਰਹੇਜਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਵੇਂ ਕਿ ਸੋਸ਼ਲ ਦੂਰੀ ਬਣਾ ਕੇ ਰਖਣਾ, ਸੈਨੀਟਾਈਜ਼ਰ ਦਾ ਉਪਯੋਗ ਕਰਦੇ ਰਹਿਣਾ ਆਦਿ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਲੋੜਵੰਦ ਵਿਅਕਤੀਆਂ ਦੀ ਹਰ ਤਰ੍ਹਾਂ ਦੀ ਮਦਦ ਕਰਨ। ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰ. 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਦੇ ਨੰ. 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।