Close

Secretary Mr. Gurbir Singh listened to the grievances of the inmates and prisoners in the sub-jail, Patti

Publish Date : 27/09/2021
Dlsa

ਸਕੱਤਰ ਸ਼੍ਰੀ ਗੁਰਬੀਰ ਸਿੰਘ ਜੀ ਵੱਲੋਂ ਸਬ ਜੇਲ੍ਹ, ਪੱਟੀ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਤਰਨਤਾਰਨ 23 ਸਤੰਬਰ

ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ ਜੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ.)/ਸੀ.ਜੇ.ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵਲੋਂ ਮਿਤੀ 23.09.2021 ਨੂੰ ਸਬ ਜੇਲ੍ਹ, ਪੱਟੀ ਵਿਖੇ ਦੌਰਾ ਕੀਤਾ ਗਿਆ। ਇਸ ਮੋਕੇ ਤੇ ਸ਼੍ਰੀ ਜਤਿੰਦਰ ਪਾਲ ਸਿੰਘ, ਸੁਪਰੀਟੈਂਡੈਂਟ, ਸਬ ਜੇਲ੍ਹ, ਪੱਟੀ ਅਤੇ ਉਥੋਂ ਦਾ ਸਟਾਫ, ਕੈਦੀ ਅਤੇ ਹਵਾਲਾਤੀ ਹਾਜ਼ਰ ਸਨ। ਜੱਜ ਸਾਹਿਬ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ. ਡਵੀ.) ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਜੇਲ੍ਹ ਵਿੱਚ ਕੋਵਿਡ-19 ਤੋਂ ਬਚਾਅ ਵਾਸਤੇ ਕੀ-ਕੀ ਕਰਨਾ ਚਾਹਿਦਾ ਹੈ ਬਾਰੇ ਜਾਣਕਰੀ ਦਿੱਤੀ।  ਇਸ ਮੋਕੇ ਤੇ ਬੰਦ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ ਜੇਲ੍ਹ ਦੇ ਸੁਪਰੀਟੈਂਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਜੱਜ ਸਾਹਿਬ ਵੱਲੋਂ ਜੇਲ੍ਹ ਵਿਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਕਾਂ ਵਿਚ ਜਾ ਕੇ ਉਹਨਾਂ ਦੇ ਰਹਿਣ ਸਹਿਣ , ਸਾਫ ਸਫਾਈ ਦੀ ਜਾਂਚ ਕੀਤੀ ਅਤੇ ਜੇਲ੍ਹ ਦੀ ਮੈਸ (ਰਸੋਈ) ਚੈਕ ਕੀਤੀ ਅਤੇ ਉਥੋਂ ਦੀ ਸਾਫ ਸਫਾਈ ਦਾ ਵੀ ਨਿਰੀਖਣ ਕੀਤਾ।ਜੱਜ  ਸਾਹਿਬ ਨੇ ਜੇਲ੍ਹ ਸੁਪਰੀਟੈੱਡੈੱਟ ਨੂੰ ਨਿਰਦੇਸ਼ ਦਿੱਤੇ ਕਿ ਜੇਲ੍ਹ ਨੂੰ ਸਮੇਂ ਸਮੇਂ ਤੇ ਸੈਟੀਟਾਈਜ਼ ਕੀਤਾ ਜਾਵੇ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਹੁੰਦੀ ਰਹੇ।  ਜੱਜ  ਸਾਹਿਬ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਵੀ ਦੱਸਿਆ ਕਿ ਉਹ ਅਪਣੀ ਅਪੀਲ ਕਦੋਂ ਅਤੇ ਕਿਸ ਪੀਰੀਅਡ ਦੇ ਦੌਰਾਨ ਲਗਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਲੋਅਰ ਕੋਰਟ ਤੋਂ ਲੈ ਕੇ ਸੁਪਰੀਮ ਕੌਰਟ ਤੱਕ ਵਕੀਲ ਮੁਫਤ ਦਿੱਤੇ ਜਾਂਦੇ ਹਨ। ਇਸ ਮੋਕੇ ਤੇ ਜੱਜ ਸਾਹਿਬ ਨੇ ਹਵਾਲਾਤੀਆਂ ਅਤੇ ਕੈਦੀਆਂ ਦੇ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਸਤੇ ਫਾਰਮ ਵੀ ਭਰੇ ਅਤੇ ਆਪਣੇ ਕਲਰਕ ਪੰਕਜ ਸ਼ਰਮਾ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਫਾਰਮਾਂ ਦਾ ਸਾਰਾ ਪ੍ਰੋਸੈਸ ਪੂਰਾ ਕਰਕੇ ਜਲਦੀ ਤੋਂ ਜਲਦੀ ਮੁਫਤ ਕਾਨੂੰਨੀ ਸਹਾਇਤਾ ਦੁਆਈ ਜਾਵੇ।ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਇਹ ਸਲਾਹ ਦਿੱਤੀ ਕਿ ਉਹ ਸਮਾਜ ਵਿੱਚ ਰਹਿ ਕੇ ਆਮ ਇਨਸਾਨ ਵਾਂਗ ਅਪਣਾ ਜੀਵਨ ਦਾ ਨਿਰਵਾਹ ਕਰਨ ਅਤੇ ਦੁਬਾਰਾ ਕੋਈ ਵੀ ਗਲਤ ਕੰਮ ਕਰਕੇ ਜੇਲ੍ਹ ਵਿੱਚ ਨਾ ਆਉਣ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜਿਲ੍ਹਾ

ਕਚਹਿਰੀ, ਤਰਨ ਤਾਰਨ ਵਿਖੇ ਦਫਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਾਕਰੀ ਵਾਸਤੇ ਟੋਲ ਫ੍ਰੀ ਨੰਬਰ  1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋ ਜਾਣਕਾਰੀ ਲਈ ਜਾ ਸਕਦੀ ਹੈ।