Close

Section 144 applied around the examination centers by the District Magistrate

Publish Date : 04/07/2023
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ
 
ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਧਾਰਾ 144 ਲਾਗੂ
04 ਤੋਂ 15 ਜੁਲਾਈ ਤੱਕ ਚੱਲਣਗੀਆਂ ਅੱਠਵੀਂ ਸ੍ਰੇਣੀ ਦੀਆਂ ਰੀ ਅਪੀਅਰ ਦੀਆਂ ਪ੍ਰੀਖਿਆਵਾਂ-ਜਿ਼ਲ੍ਹਾ ਮੈਜਿਸਟ੍ਰੇਟ
ਤਰਨ ਤਾਰਨ, 03 ਜੁਲਾਈ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਪ੍ਰੀਖਿਆ ਮਿਤੀ 04 ਜੁਲਾਈ, 2023 ਤੋਂ 15 ਜੁਲਾਈ, 2023 ਤੱਕ ਸਵੇਰ ਦੇ ਸ਼ੈਸ਼ਨ ਵਿੱਚ ਬੋਰਡ ਵੱਲੋਂ ਜਿ਼ਲ੍ਹਾ ਤਰਨਤਾਰਨ ਅੰਦਰ ਵੱਖ ਵੱਖ ਸਥਾਪਿਤ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।  
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿ਼ਲ੍ਹਾ ਮੈਜਿਸਟ੍ਰੇਟ ਤਰਨਤਾਰਨ ਸ਼ੀ੍ਮਤੀ ਬਲਦੀਪ ਕੌਰ (ਆਈ. ਏ. ਐਸ.) ਨੇ ਦੱਸਿਆ ਕਿ ਫੌਜਦਾਰੀ ਜਾਬਤਾ ਸੰਘਤਾ ਧਾਰਾ 1973 (1974 ਦਾ ਐਕਟ 2) ਦੀ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਵੱਲੋਂ ਜਿ਼ਲ੍ਹਾ ਤਰਨਤਾਰਨ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਪ੍ਰੀਖਿਆਵਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ। 
ਇਹ ਹੁਕਮ 04 ਜੁਲਾਈ, 2023 ਤੋਂ 15 ਜੁਲਾਈ, 2023 ਤੱਕ ਲਾਗੂ ਰਹਿਣਗੇ। 
ਜਿਕਰਯੋਗ ਹੈ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ)  ਤਰਨਤਾਰਨ, ਸਰਕਾਰੀ ਸੈਕੰਡਰੀ ਸਕੂਲ ਲੜਕੇ (ਪੱਟੀ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਵਿਖੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ।