Close

Selection of 645 eligible candidates for job done by various companies during mega job fair

Publish Date : 10/12/2019
ADC(D)

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੈਗਾ ਰੋਜ਼ਗਾਰ ਮੇਲੇ ਦੌਰਾਨ 645 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਕੀਤੀ ਗਈ ਨੌਕਰੀ ਲਈ ਚੋਣ
ਪੰਜਾਬ ਸਰਕਾਰ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਪੜਾਈ ਪ੍ਰਤੀ ਉਤਸ਼ਾਹਿਤ ਕਰਕੇ ਬਣਾਇਆ ਜਾ ਰਿਹਾ ਹੁਨਰਮੰਦ-ਵਧੀਕ ਡਿਪਟੀ ਕਮਿਸ਼ਨਰ ਵਿਕਾਸ
ਤਰਨ ਤਾਰਨ 10 ਦਸੰਬਰ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸ਼ਹੀਦ ਭਗਤ ਸਿੰਘ ਫਾਰਮੇਸੀ ਕਾਲਜ, ਖੇਮਕਰਨ ਰੋਡ ਪੱਟੀ ਵਿੱਚ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ ਅਤੇ ਚੇਅਰਮੈਨ ਬਲਾਕ ਸੰਮਤੀ ਪੱਟੀ ਸ੍ਰੀ ਸੁਖਵਿੰਦਰ ਸਿੰਘ ਸਿੱਧੂ ਨੇ ਸਾਂਝੇ ਤੌਰ ‘ਤੇ ਕੀਤਾ। ਇਸ ਮੌਕੇ ‘ਤੇ ਸ੍ਰੀ ਰਾਜੇਸ਼ ਭਰਦਵਾਜ ਐੱਮ. ਡੀ. ਐੱਸ. ਬੀ. ਐੱਸ. ਗਰੁੱਪ ਅਤੇ ਜ਼ਿਲਾ ਰੋਜ਼ਗਾਰ ਅਫ਼ਸਰ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਤਹਿਤ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਲਗਾਤਾਰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਕਿੱਤਾ ਮੁਖੀ ਪੜਾਈ ਪ੍ਰਤੀ ਉਤਸ਼ਾਹਿਤ ਕਰਕੇ ਹੁਨਰਮੰਦ ਬਣਾਇਆ ਜਾ ਰਿਹਾ ਹੈ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨੌਕਰੀ ਮਿਲਣ ‘ਤੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਤਾਂ ਜੋ ਉਹ ਭਵਿੱਖ ਵਿੱਚ ਹੋਰ ਤਰੱਕੀ ਕਰ ਸਕਣ।
ਇਸ ਮੌਕੇ ਜ਼ਿਲਾ ਰੋਜ਼ਗਾਰ ਅਫ਼ਸਰ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਅੱਜ ਦੇ ਰੋਜ਼ਗਾਰ ਮੇਲੇ ਦੌਰਾਨ 808 ਉਮੀਦਵਾਰਾਂ ਨੇ ਭਾਗ ਲਿਆ, ਜਿੰਨਾਂ ਵਿਚੋਂ 645 ਯੋਗ ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੁਣਿਆ ਗਿਆ ਹੈ ।
ਉਹਨਾਂ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਐੱਲ. ਆਈ. ਸੀ., ਐੱਸ. ਬੀ. ਆਈ. ਲਾਈਫ਼, ਐੱਚ. ਆਰ. ਸਲਿਊਸ਼ਨਜ਼, ਰਾਣਾ ਸ਼ੂਗਰ ਮਿੱਲ, ਪੁਖਰਾਜ ਹੈੱਲਥ ਕੇਅਰ, ਫਾਸਟ ਨੈੱਟ ਰੈਗੋ ਆਦਿ ਕੰਪਨੀਆਂ ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਗਈ। ਉਹਨਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਦੌਰਾਨ ਜ਼ਿਲੇ ਦੇ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਰਾਹੀਂ ਇੰਟਰਵਿਊ ਕਰਵਾਉਣ ਦਾ ਜ਼ਿਲਾ ਪ੍ਰਸ਼ਾਸਨ ਵੱਲੋਂ ਢੁਕਵਾਂ ਪ੍ਰਬੰਧ ਕੀਤਾ ਗਿਆ ਸੀ।
————–