Close

Services will now be available from 9:30 am to 4:30 pm till January 20, 2024 in the Sewa Kendra – Deputy Commissioner

Publish Date : 15/01/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੇਵਾ ਕੇਂਦਰਾਂ ਵਿੱਚ ਹੁਣ 20 ਜਨਵਰੀ, 2024 ਤੱਕ ਸਵੇਰੇ 9:30 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ-ਡਿਪਟੀ ਕਮਿਸ਼ਨਰ
ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਤਬਦੀਲੀ
ਤਰਨ ਤਾਰਨ, 10 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਹੁਣ 20 ਜਨਵਰੀ, 2024 ਤੱਕ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ ਠੰਢ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲਿਆਂ ਨੂੰ ਆਪਣੇ ਪੱਧਰ `ਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਨ ਲਈ ਕਿਹਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ 20 ਜਨਵਰੀ, 2024 ਤੱਕ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:30 ਵਜੇ ਤੋਂ ਸ਼ਾਮ 4:30 ਵਜੇ ਤੱਕ ਕੀਤਾ ਗਿਆ ਹੈ, ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।