Seva Kendra will be open from 11 am to 6 pm on the festival day of Rakhi- Deputy Commissioner
Publish Date : 10/08/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ
*ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ
ਤਰਨਤਾਰਨ, 10 ਅਗਸਤ :
ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।