Silence for an hour on Saturday to pay tribute to those who lost their lives during the Covid
Publish Date : 30/03/2021
ਸ਼ਨੀਵਾਰ ਨੂੰ ਇਕ ਘੰਟੇ ਲਈ ਚੁੱਪੀ ਧਾਰ ਕੇ ਦਿਓ ਕੋਵਿਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ
ਤਰਨ ਤਾਰਨ, 26 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ ਦੇ ਮੱਦੇਨਜ਼ਰ 27 ਮਾਰਚ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਵੀ ਲੋਕਾਂ ਵੱਲੋਂ ਕਰੋਨਾ ਕਾਲ ਵਿਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।
ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਸਭ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਨੂੰ ਸਵੇਰੇ 11 ਤੋਂ 12 ਵਜੇ ਤੱਕ ਮੋਨ ਧਾਰ ਕੇ ਉਨਾਂ ਲੋਕਾਂ ਨੂੰ ਯਾਦ ਕਰਨ ਜੋ ਕਰੋਨਾ ਖਿਲਾਫ ਜੰਗ ਦੌਰਾਨ ਇਸ ਫਾਨੀ ਦੁਨੀਆਂ ਤੋਂ ਚਲੇ ਗਏ ਹਨ। ਉਨਾਂ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਵੀ ਗੁਰੇਜ਼ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਇਸ ਵਿਚ ਸਮਾਜਿਕ ਸੰਗਠਨ ਵੀ ਸਹਿਯੋਗ ਕਰਨਗੇ।
ਉਹਨਾਂ ਜ਼ਿਲਾ ਵਾਸੀਆਂ ਨੂੰ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਜਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ। ਉਨਾਂ ਨੇ ਕਿਹਾ ਕਿ ਹਰ ਸਮੇਂ ਮਾਸਕ ਪਾ ਕੇ ਰੱਖੋ, ਸਮਾਜਿਕ ਦੂਰੀ ਰੱਖੋ ਅਤੇ ਵਾਰ ਵਾਰ ਹੱਥ ਧੋਂਦੇ ਰਹੋ, ਇਸ ਨਾਲ ਅਸੀਂ ਕਰੋਨਾ ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਾਂਗੇ। ਉਨਾਂ ਨੇ ਕਿਹਾ ਕਿ ਕਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਜਿਆਦਾ ਖਤਰਨਾਕ ਹੈ ਅਤੇ ਡਾਕਟਰੀ ਰਿਪੋਰਟਾਂ ਅਨੁਸਾਰ ਇਹ ਤੇਜ਼ੀ ਨਾਲ ਫੈਲਦਾ ਹੈ, ਇਸ ਲਈ ਸਾਨੂੰ ਵਧੇਰੇ ਸਾਵਧਾਨੀ ਰੱਖਣੀ ਚਾਹੀਦੀ ਹੈ।