Close

So far 1 lakh 24 thousand 568 persons of the district have been screened for the Covid-19 epidemic

Publish Date : 06/01/2021
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਹੁਣ ਤੱਕ ਜ਼ਿਲ੍ਹੇ ਦੇ 1 ਲੱਖ 24 ਹਜ਼ਾਰ 568 ਵਿਅਕਤੀਆਂ ਦੀ ਕੀਤੀ ਗਈ ਜਾਂਚ
ਹੁਣ ਤੱਕ ਕੋਵਿਡ-19 ਤੋਂ ਪੀੜਤ 1991 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਤਰਨ ਤਾਰਨ, 05 ਜਨਵਰੀ :
ਸਿਹਤ ਵਿਭਾਗ ਅਤੇ ਲੋਕਾਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਕਰੋਨਾ ਮੁਕਤ ਹੋ ਜਾਵੇਗਾ।।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 124568 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 121499 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 648 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2106 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1991 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 04 ਜਨਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 844 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 11 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 04 ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 663 ਸੈਂਪਲ ਲਏ ਗਏ ਹਨ।    
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 11 ਐਕਟਿਵ ਕੇਸ ਰਹਿ ਗਏ ਹਨ, ਜਿੰਨਾਂ ਵਿੱਚੋਂ 10 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ
————–