So far 126 employment fairs have been organized in Tarn Taran district under Ghar Ghar Rozghaar scheme – Deputy Commissioner
Publish Date : 16/10/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ ਲਗਾਏ ਜਾ ਚੁੱਕੇ ਹਨ 126 ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ
ਰੋਜ਼ਗਾਰ ਮੇਲਿਆਂ ਦੌਰਾਨ 19502 ਯੋਗ ਉਮੀਦਵਾਰਾਂ ਦੀ ਕੀਤੀ ਗਈ ਵੱਖ-ਵੱਖ ਕੰਪਨੀਆਂ ਵਲੋਂ ਚੋਣ
ਤਰਨ ਤਾਰਨ, 15 ਅਕਤੂਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 126 ਰੋਜ਼ਗਾਰ ਮੇਲੇ ਲਗਾਏ ਜਾ ਚੁੱਕੇ ਹਨ, ਜਿੰਨ੍ਹਾਂ ਵਿੱਚ 36363 ਉਮੀਦਵਾਰਾਂ ਵਲੋਂ ਭਾਗ ਲਿਆ ਗਿਆ ਹੈ ਅਤੇ ਇਹਨਾਂ ਰੋਜ਼ਗਾਰ ਮੇਲਿਆਂ ਦੌਰਾਨ 19502 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਚੋਣ ਕੀਤੀ ਗਈ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਕੋਵਿਡ-19 ਸਬੰਧੀ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰਾਂ ਨੌਜਵਾਨ ਲੜਕੇ ਤੇ ਲੜਕੀਆਂ ਨੂੰ www.pgrkam.com ਪੋਰਟਲ ‘ਤੇ ਰਜਿਸਟਰ ਹੋਣ ਲਈ ਕਿਹਾ ਤਾਂ ਜੋ ਉਹਨਾਂ ਨੂੰ ਸਮੇਂ-ਸਮੇਂ ‘ਤੇ ਰੋਜ਼ਗਾਰ ਸਬੰਧੀ ਜਾਣਕਾਰੀ ਮਿਲਦੀ ਰਹੇ।ਉਹਨਾਂ ਦੱਸਿਆ ਕਿ ਪੋਰਟਲ ‘ਤੇ ਰਜਿਸਟਰ ਹੋਣ ਲਈ ਉਮੀਦਵਾਰ ਪੋਰਟਲ ਦੇ ਲਿੰਕ ‘ਤੇ ਜਾ ਕੇ ਜੌਬ ਸੀਕਰ ਦੇ ਤੌਰ ‘ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ ਜਾਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 77173-97013 ਤੇ ਸੰਪਰਕ ਕਰ ਸਕਦਾ ਹੈ। ਉਮੀਦਵਾਰ ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿਖੇ ਸੰਪਰਕ ਕਰਕੇ ਨਿਰਧਾਰਤ 20 ਰੁਪਏ ਫੀਸ ਦੇ ਕੇ ਵੀ ਰਜਿਸਟਰੇਸ਼ਨ ਕਰਵਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਪਣਾ ਕੰਮ-ਧੰਦਾ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ ਵੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਸੰਪਰਕ ਕਰ ਸਕਦੇ ਹਨ। ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਬਿਊਰੋ ਵਿੱਚ ਮਿੱਥੇ ਰੋਸਟਰ ਅਨੁਸਾਰ ਬੈਠਦੇ ਹਨ। ਜਿਸ ਅਨੁਸਾਰ ਜਿਲ੍ਹਾ ਉਦਯੋਗ ਕੇਂਦਰ ਦਾ ਨੁਮਾਇੰਦਾ ਸੋਮਵਾਰ ਅਤੇ ਵੀਰਵਾਰ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ, ਮੰਗਲਵਾਰ ਅਤੇ ਸ਼ੁੱਕਰਵਾਰ, ਅਨੁਸੂਚਿਤ ਜਾਤੀਆਂ ਨਾਲ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ ਸੋਮਵਾਰ ਅਤੇ ਵੀਰਵਾਰ, ਜਿਲ੍ਹਾ ਲੀਡ ਬੈਂਕ ਮੈਨੇਜਰ ਦਾ ਨੁਮਾਇੰਦਾ ਮੰਗਲਵਾਰ ਅਤੇ ਸ਼ੁੱਕਰਵਾਰ, ਡੇਅਰੀ ਵਿਭਾਗ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ ਮੰਗਲਵਾਰ ਅਤੇ ਸੁੱਕਰਵਾਰ, ਕਾਮਨ ਸਰਵਿਸ ਸੈਂਟਰ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ ਮੰਗਲਵਾਰ ਅਤੇ ਸੁੱਕਰਵਾਰ ਅਤੇ ਹੁਨਰ ਵਿਕਾਸ ਵਿਭਾਗ ਨਾਲ ਸਬੰਧਤ ਵਿਭਾਗ ਦਾ ਨੁਮਾਇੰਦਾ ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਬੈਠਦਾ ਹੈ। ਉਮੀਦਵਾਰ ਆਪਣੀ ਰੁਚੀ ਦੇ ਖੇਤਰ ਨਾਲ ਸਬੰਧਤ ਸਕੀਮਾਂ ਅਤੇ ਸਕੀਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ ਸਬੰਧਤ ਵਿਭਾਗ ਦੇ ਨੁਮਾਇੰਦੇ ਨਾਲ ਸੰਪਰਕ ਕਰਕੇ ਅਪਲਾਈ ਕਰ ਸਕਦਾ ਹੈ ਜਾਂ ਬਿਊਰੋ ਦੇ ਲਿੰਕ https://forms.gle/WzCEPnwnYGsWCeEz9 ‘ਤੇ ਵੀ ਅਪਲਾਈ ਕਰ ਸਕਦਾ ਹੈ।
———————