Close

So far 15,97,885 doses of covid vaccine have been administered to 9,21,532 beneficiaries in the district.

Publish Date : 26/04/2022
1

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਜ਼ਿਲ੍ਹੇ ਵਿੱਚ 9,21,532 ਲਾਭਪਾਤਰੀਆਂ ਨੂੰ ਲਗਾਈ ਗਈ 15,97,885 ਡੋਜ਼ ਕੋਵਿਡ ਵੈਕਸੀਨ
ਤਰਨ ਤਾਰਨ, 23 ਅਪ੍ਰੈਲ :
ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 9,31,177 ਯੋਗ ਨਾਗਰਿਕਾਂ ਨੂੰ 16,48,844 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੁਨੀਸ਼ ਕੁਮਾਰ ਨੇ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 567 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 175 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10900 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10505 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 5,87,313 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5,73,268 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 390 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਸਿਰਫ਼ 01 ਐਕਟਿਵ ਕੇਸ ਹੈ । ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।