Close

So far, 1,72,956 metric tons of paddy has been procured by various agencies from the markets of District Tarn Taran.

Publish Date : 21/10/2024
dc

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 1,72,956 ਮੀਟ੍ਰਿਕ ਟਨ ਝੋਨੇ ਦੀ ਖਰੀਦ
ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 215 ਕਰੋੜ 14 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 19 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 1,85,599 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 1,72,956 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 59340 ਮੀਟਰਿਕ ਟਨ, ਮਾਰਕਫੈੱਡ ਵੱਲੋਂ 50,047 ਮੀਟਰਿਕ ਟਨ, ਪਨਸਪ ਵੱਲੋਂ 41198 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 21728 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 643 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 215 ਕਰੋੜ 14 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਅੱਜ ਤੱਕ ਮੰਡੀਆਂ ਵਿੱਚੋਂ ਖਰਦੀ ਕੀਤੇ ਗਏ 22969 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।