Close

So far 1940 people suffering from Covid-19 have recovered from corona virus.

Publish Date : 25/11/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 90 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਹੁਣ ਤੱਕ ਕੋਵਿਡ-19 ਤੋਂ ਪੀੜਤ 1940 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ 
ਜ਼ਿਲੇ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 15 ਐਕਟਿਵ ਕੇਸ 
ਤਰਨ ਤਾਰਨ, 24 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 90045 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨਾਂ ਵਿਚੋਂ 86813 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 798 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2048 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1940 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 852 ਸੈਂਪਲਾਂ ਵਿੱਚ ਸਿਰਫ਼ 01 ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 851 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 56 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 10 ਟੈਸਟਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 864 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਸਿਰਫ਼ 15 ਐਕਟਿਵ ਕੇਸ ਰਹਿ ਗਏ ਹਨ । ਜਿੰਨਾਂ ਵਿੱਚੋਂ 13 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ 01 ਵਿਅਕਤੀ ਹੋਰ ਜ਼ਿਲੇ ਵਿਚ ਇਲਾਜ ਅਧੀਨ ਹੈ।    
———————