Close

So far 238 Corona victims have recovered and returned to their homes – Deputy Commissioner

Publish Date : 03/08/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ 238 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ
5 ਹੋਰ ਵਿਅਕਤੀਆਂ ਨੇ ਕਰੋਨਾ ਵਾਇਰਸ ‘ਤੇ ਪ੍ਰਾਪਤ ਕੀਤੀ ਜਿੱਤ
ਐਤਵਾਰ ਨੂੰ ਪ੍ਰਾਪਤ ਨਤੀਜਿਆਂ ਵਿੱਚ 250 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
ਤਰਨ ਤਾਰਨ, 02 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿੱਚ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਅਤੇ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ 5 ਹੋਰ ਵਿਅਕਤੀ ਕਰੋਨਾ ਵਾਇਰਸ ‘ਤੇ ਜਿੱਤ ਪ੍ਰਾਪਤ ਕਰਕੇ ਆਪੋ-ਆਪਣੇ ਘਰਾਂ ਨੂੰ ਪਰਤ ਗਏ ਹਨ। ਉਹਨਾਂ ਕਿਹਾ ਕਿ ਅੱਜ ਪ੍ਰਾਪਤ 251 ਨਤੀਜਿਆਂ ਵਿੱਚੋਂ 250 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ ਸਿਰਫ਼ 1 ਕੇਸ ਪਾਜੀਟਿਵ ਪਾਇਆ ਗਿਆ।
ਉਨਾਂ ਇਹ ਵੀ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ ਕੁੱਲ 379 ਕੇਸ ਪਾਜੀਟਿਵ ਆਏ ਹਨ, ਜਿਨਾਂ ਵਿਚੋਂ 238 ਵਿਅਕਤੀ ਕਰੋਨਾ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।ਉਹਨਾਂ ਕਿਹਾ ਜ਼ਿਲ੍ਹੇ ਨਾਲ ਸਬੰਧਿਤ ਹੁਣ ਕੋਵਿਡ-19 ਤੋਂ ਪੀੜ੍ਹਤ 126 ਐਕਟਿਵ ਕੇਸ ਹਨ। ਉਹਨਾਂ ਦੱਸਿਆ ਕਿ ਹੁਣ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ 20 ਮਰੀਜ਼ ਇਲਾਜ਼ ਅਧੀਨ ਹਨ। ਇਸ ਤੋਂ ਇਲਾਵਾ 36 ਮਰੀਜਾਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿੱਚ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ ਅਤੇ 53 ਮਰੀਜਾਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 17694 ਸੈਂਪਲ ਲਏ ਗਏ ਹਨ, ਜਿੰਨ੍ਹਾਂ ਵਿੱਚੋਂ 17145 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਕਿਹਾ ਕਿ ਜਾਂਚ ਲਈ ਭੇਜੇ ਗਏ 183 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।
        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ । ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ  ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ  ਲਾਜ਼ਮੀ ਹੈ ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
        ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
———-