Close

So far 4827 metric tonnes of wheat has arrived in the mandis of Tarn Taran district

Publish Date : 21/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ ਹੁਣ ਤੱਕ ਹੋਈ 4827 ਮੀਟ੍ਰਿਕ ਟਨ ਕਣਕ ਦੀ ਆਮਦ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 4135.5 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 20 ਅਪ੍ਰੈਲ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ ਹੁਣ ਤੱਕ 4827 ਮੀਟ੍ਰਿਕ ਟਨ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4135.5 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣਾ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਨਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।ਕਣਕ ਦੀ ਖਰੀਦ ਲਈ ਕਿਸਾਨਾਂ ਨੂੰ ਰੋਜ਼ਾਨਾ ਪਾਸ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਮੰਡੀਆਂ ਵਿੱਚ ਜ਼ਿਆਦਾ ਇਕੱਠ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਕਣਕ ਸੁਕਾ ਕੇ ਲੈ ਕੇ ਆਉਣ ਅਤੇ ਟਰੈਕਟਰ-ਟਰਾਲੀ ’ਤੇ ਇੱਕ ਤੋਂ ਵੱਧ ਵਿਅਕਤੀ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਖਾਂਸੀ, ਜੁਕਾਮ ਜਾਂ ਬੁਖਾਰ ਹੋਵੇ ਤਾਂ ਉਹ ਮੰਡੀ ਵਿੱਚ ਨਾ ਆਵੇ ਬਲਕਿ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
—————-