Close

So far 7,23,332 doses of vaccine have been administered to 5,65,274 beneficiaries in District Tarn Taran to prevent corona virus – Deputy Commissioner

Publish Date : 13/10/2021
DC

ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,65,274 ਲਾਭਪਾਤਰੀਆਂ ਨੂੰ ਲਗਾਈ ਗਈ 7,23,332 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1302 ਸੈਂਪਲ ਹੋਰ
ਤਰਨ ਤਾਰਨ, 12 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,65,274 ਲਾਭਪਾਤਰੀਆਂ ਨੂੰ 7,23,332 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 3380 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1302 ਸੈਂਪਲ ਹੋਰ ਲਏ ਗਏ ਹਨ।ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 499 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 11 ਅਕਤੂਬਰ ਨੂੰ ਭੇਜੇ ਗਏ 668 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8036 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7652 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,04,818 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,92,322 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 803 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 04 ਰਹਿ ਗਈ ਹੈ, ਜਿੰਨਾਂ ਵਿੱਚੋਂ 02 ਮਰੀਜ਼ਾਂ ਨੂੰ ਘਰ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।