Close

So far 7,57,767 doses of vaccine have been administered to 5,85,846 beneficiaries in the district for protection against Corona virus – Deputy Commissioner

Publish Date : 25/10/2021

ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹੇ ਦੇ 5,85,846 ਲਾਭਪਾਤਰੀਆਂ ਨੂੰ ਲਗਾਈ ਗਈ 7,57,767 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1403 ਸੈਂਪਲ ਹੋਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਦੇ 4,16,315 ਵਿਅਕਤੀਆਂ ਦੇ ਲਏ ਗਏ ਸੈਂਪਲ
ਤਰਨ ਤਾਰਨ, 22 ਅਕਤੂਬਰ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1403 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 572 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 21 ਅਕਤੂਬਰ ਨੂੰ ਭੇਜੇ ਗਏ 809 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।    
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,85,846 ਲਾਭਪਾਤਰੀਆਂ ਨੂੰ 7,57,767 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਬਣਾਏ ਗਏ ਵੱਖ-ਵੱਖ ਕੇਂਦਰਾਂ ‘ਤੇ 3227 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8043 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7656 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,16,315 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4,03,758 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 858 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 07 ਹੋ ਗਈ ਹੈ, ਜਿੰਨਾਂ  ਵਿੱਚੋਂ 04 ਮਰੀਜ਼ਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।