Close

So far, 803 Corona-positive patients have recovered from Corona-Deputy Commissioner

Publish Date : 15/09/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ 803 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 33313 ਵਿਅਕਤੀਆਂ ਦੀ ਕੀਤੀ ਗਈ ਜਾਂਚ
ਕੁੱਲ ਨਮੂਨਿਆਂ ਵਿੱਚੋਂ 32099 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ
ਤਰਨ ਤਾਰਨ, 13 ਸਤੰਬਰ :
ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ 803 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਸਿਹਤਯਾਬ ਹੋ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਇਰਸ ਦੇ ਲੱਛਣ ਆਉਣ ‘ਤੇ ਤੁਰੰਤ ਆਪਣਾ ਟੈਸਟ ਕਰਵਾਉਣ ਤਾਂ ਜੋ ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਿਆ ਜਾ ਸਕੇ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਂਟੀਜਨ ਟੈਸਟਾਂ ਦੁਆਰਾ ਹੁਣ ਤੱਕ 33127 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ’ਚੋਂ 1185 ਵਿਅਕਤੀ ਕੋਰੋਨਾ ਪਾਜੀਟਿਵ ਪਾਏ ਗਏ ਹਨ ਤੇ 32099 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ।
ਜ਼ਿਲਾ ਤਰਨ ਤਾਰਨ ’ਚ ਵੱਖ-ਵੱਖ ਹਸਪਤਾਲਾਂ ’ਚ ਅੱਜ ਕੀਤੇ ਗਏ ਰੈਪਿਡ ਟੈਸਟਾਂ ਦੀਆਂ ਰਿਪੋਰਟਾਂ ਦੌਰਾਨ 06 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ।ਉਨਾਂ ਦੱਸਿਆ ਤਰਨ ਤਾਰਨ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ’ਚ 115 ਵਿਅਕਤੀਆਂ ਦੇ ਰੈਪਿਡ ਟੈਸਟ ਕੀਤੇ ਗਏ, ਜਿੰਨਾਂ ’ਚੋਂ 109 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 06 ਵਿਅਕਤੀ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਹਨ । 
ਉਨਾਂ ਦੱਸਿਆ ਕਿ ਜਾਂਚ ਲਈ ਮੈਡੀਕਲ ਲੈਬ ਅੰਮ੍ਰਿਤਸਰ ਨੂੰ ਭੇਜੇ ਗਏ 330 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਅੱਜ 186 ਵਿਅਕਤੀਆਂ ਨੇ ਜ਼ਿਲੇ ਦੇ ਵੱਖ ਵੱਖ ਸਰਕਾਰੀ ਹਸਪਤਾਲਾਂ ’ਚ ਕੋਰੋਨਾ ਵਾਇਰਸ ਦੀ ਜਾਂਚ ਲਈ ਆਪਣੇ ਸੈਂਪਲ ਦਿੱਤੇ ਹਨ, ਜਿੰਨਾਂ ਦੀ ਰਿਪੋਰਟ ਅਗਲੇ ਦਿਨਾਂ ਵਿਚ ਆ ਜਾਵੇਗੀ । 
ਡਿਪਟੀ ਕਮਿਸਨਰ ਨੇ ਦੱਸਿਆ ਕਿ ਇਸ ਸਮੇਂ ਤਰਨ ਤਾਰਨ ਦੀ ਆਈਸੋਲੇਸ਼ਨ ਵਾਰਡ ’ਚ 10 ਵਿਅਕਤੀ ਆਪਣਾ ਇਲਾਜ ਕਰਵਾ ਰਹੇ ਹਨ।ਇਸ ਤੋਂ ਇਲਾਵਾ 192 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। 06 ਵਿਅਕਤੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਭੇਜਿਆ ਗਿਆ ਹੈ। 07 ਵਿਅਕਤੀ ਹੋਰਨਾਂ ਜ਼ਿਲਿਆਂ ’ਚ ਦਾਖਲ ਹਨ। ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ 340 ਐਕਟਿਵ ਕੇਸ ਰਹਿ ਗਏ ਹਨ ।
————–