Close

So far 8,55,751 metric tons of paddy has been procured by various agencies-Deputy Commissioner

Publish Date : 08/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ 8,55,751 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਖਰੀਦੀ ਫਸਲ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1679.68 ਕਰੋੜ ਰੁਪਏ ਦੀ ਅਦਾਇਗੀ
ਤਰਨ ਤਾਰਨ, 06 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 8,60,463 ਮੀਟਰਿਕ ਝੋਨੇ ਵਿੱਚੋਂ 8,55,751 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1679.68 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਜਾ ਚੁੱਕੀ ਹੈ ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 7,62,525 ਮੀਟਰਿਕ ਟਨ ਤੋਂ ਵੱਧ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 06 ਨਵੰਬਰ ਤੱਕ ਪਨਗਰੇਨ ਵੱਲੋਂ 3,76,750 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,05,884 ਮੀਟਰਿਕ ਟਨ, ਪਨਸਪ ਵੱਲੋਂ 1,69,173 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1,01,199 ਮੀਟਰਿਕ ਟਨ ਅਤੇ ਐੱਫ਼ ਸੀ. ਆਈ. ਵੱਲੋਂ 514 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 2231 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਅਨੇਕਾਂ ਉਪਰਾਲੇ ਕੀਤੇ ਗਏ ਹਨ, ਖੇਤੀਬਾੜੀ ਸੰਦਾਂ ਰਾਹੀਂ ਵੱਖ-ਵੱਖ ਤਕਨੀਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਵਹਾ ਕੇ ਪਰਾਲੀ ਦਾ ਨਿਬੇੜਾ ਕਰਨਾ ਚਾਹੀਦਾ ਹੈ ਤੇ ਵਾਤਾਵਰਨ ਨੂੰ ਸ਼ੁਧ ਰੱਖਣਾ ਚਾਹੀਦਾ ਹੈ।