Close

So far 89906 persons have been vaccinated in Tarn Taran district to prevent Covid-19 epidemic.

Publish Date : 29/04/2021
DC Sir

ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 89906 ਵਿਅਕਤੀਆਂ ਨੂੰ ਲਗਾਈ ਗਈ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਵੈਕਸੀਨ
ਤਰਨ ਤਾਰਨ, 28 ਅਪ੍ਰੈਲ :
ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 89906 ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹਫਤੇ ਦੇ 7 ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਮੁਫਤ ਲਗਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 219521 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 212839 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1357 ਦੀ ਰਿਪੋਰਟ ਆਉਣੀ ਬਾਕੀ ਹੈ।ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1418 ਸੈਂਪਲ ਹੋਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 5524 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 4246 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ 26 ਅਪ੍ਰੈਲ ਨੂੰ ਭੇਜੇ ਗਏ 970 ਸੈਂਪਲਾਂ ਵਿੱਚ 60 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 910 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 400 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 22 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 378 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 1068 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 598 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 77 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 09 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।