Close

94662 persons samples of Covid-19 were sent for testing -Deputy Commissioner. So far 91755 people have reported negative

Publish Date : 30/11/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 94662 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਹੁਣ ਤੱਕ 91755 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 533 ਸੈਂਪਲ
ਤਰਨ ਤਾਰਨ, 29 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 94622 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨਾਂ ਵਿਚੋਂ 91755 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 520 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2056 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1942 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 962 ਸੈਂਪਲਾਂ ਵਿੱਚ 01 ਸੈਂਪਲ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 961 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 13 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 533 ਸੈਂਪਲ ਲਏ ਗਏ ਹਨ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਕੁੁੱਲ 18 ਐਕਟਿਵ ਕੇਸ ਰਹਿ ਗਏ ਹਨ । ਜਿੰਨਾਂ ਵਿੱਚੋਂ 15 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੱਕ ਵਿਅਕਤੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਅਤੇ 01 ਵਿਅਕਤੀ ਹੋਰ ਜ਼ਿਲੇ ਵਿਚ ਇਲਾਜ ਅਧੀਨ ਹੈ।    
—————–