Close

Sparc program started in all schools of District Tarn Taran to increase vote percentage.

Publish Date : 13/05/2019
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਸਾਰੇ ਸਕੂਲਾਂ ਵਿੱਚ “ਸਪਾਰਕ”  ਪ੍ਰੋਗਰਾਮ ਦੀ ਹੋਈ ਸ਼ੁਰੂਆਤ 
ਸਕੂਲੀ ਵਿਦਿਆਰਥੀਆਂ ਰਾਹੀਂ ਮਾਪਿਆਂ ਨੂੰ ਵੋਟ ਪਾਉਣ ਲਈ ਕੀਤਾ ਜਾਵੇਗਾ ਪ੍ਰੇਰਿਤ-ਜ਼ਿਲ੍ਹਾ ਚੋਣ ਅਫ਼ਸਰ
“ਸਪਾਰਕ” ਪੋ੍ਰਗਰਾਮ ਵਿੱਚ ਜ਼ਿਲ੍ਹੇ ਦੇ 1158 ਸਕੂਲਾਂ ਦੇ ਲੱਗਭੱਗ 2,24,378 ਵਿਦਿਆਰਥੀਆਂ ਸ਼ਾਮਿਲ
ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤ ਵਿੱਚ ਵਾਧਾ ਕਰਨਾ ਪ੍ਰੋਗਰਾਮ ਦਾ ਮੁੱਖ ਉਦੇਸ਼
ਤਰਨ ਤਾਰਨ, 13 ਮਈ :
19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ “ਸਪਾਰਕ” (ਸਟੂਡੈਂਟਸ ਪੇਰੈਂਟਸ ਅਵੇਅਰਨੈੱਸ ਰੇਜ਼ਿੰਗ ਕੰਪੇਨ) ਪ੍ਰੋਗਰਾਮ ਲਾਂਚ ਕੀਤਾ ਗਿਆ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਨੇ ਅੱਜ ਮਾਝਾ ਪਬਲਿਕ ਸਕੂਲ ਤਰਨ ਤਾਰਨ ਤੋਂ ਕੀਤੀ। ਇਸ ਮੌਕੇ ਐੱਸ. ਡੀ. ਐੱਮ. ਸ੍ਰੀ ਸੁਰਿੰਦਰ ਸਿੰਘ, ਡਿਪਟੀ ਡੀ. ਈ. ਓ. ਐਲੀਮੈਂਟਰੀ ਸ਼੍ਰੀਮਤੀ ਰੇਖਾ ਮਹਾਜਨ, ਪ੍ਰਿੰਸੀਪਲ ਸ਼੍ਰੀਮਤੀ ਰਮਨ ਦੂਆ, ਮੈਨੇਜਰ ਸ੍ਰੀ ਰਾਜਬੀਰ ਸੰਧਾਵਾਲੀਆਂ ਅਤੇ ਸਮਰਪਣ ਸੋਸਾਇਟੀ ਤੋਂ ਸ਼੍ਰੀਮਤੀ ਅਮਨਪ੍ਰੀਤ ਕੌਰ ਅਤੇ ਸਕੂਲ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ “ਸਪਾਰਕ” ਪੋ੍ਰਗਰਾਮ ਅੱਜ ਇਕੋ ਸਮੇਂ ਜ਼ਿਲ੍ਹੇ ਦੇ 1158 ਸਕੂਲਾਂ ਵਿੱਚ ਸ਼ੁਰੂ ਕੀਤਾ ਗਿਆ, ਜਿਸ ਤਹਿਤ ਲੱਗਭੱਗ 2,24,378 ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਗਿਆ।ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਸਮਰਪਣ ਸੁਸਾਇਟੀ ਫਾੱਰ ਡਿਵੈੱਲਪਮੈਂਟ ਆੱਫ਼ ਮੈਂਟਲੀ ਡਿਸਏਬਲ (ਰਜਿ.) ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਤਹਿਤ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਵੱਖ-ਵੱਖ ਸਰਕਾਰੀ ਅਧਿਕਾਰੀਆਂ ਵੱਲੋਂ ਸਵੇਰ ਦੀਆਂ ਸਭਾਵਾਂ ਵਿੱਚ ਸ਼ਾਮਿਲ ਹੋ ਕੇ ਵੋਟਰ ਜਾਗਰੂਕਤਾ ਤਹਿਤ ਲੈਕਚਰ ਦਿੱਤੇ ਗਏ ਅਤੇ ਸਾਰੇ ਵਿਦਿਆਰਥੀਆਂ ਨੰੁ ਵੋਟ ਪਾਉਣ ਦੀ ਅਪੀਲ ਦੀਆਂ ਚਿੱਠੀਆਂ ਦਿੱਤੀਆਂ ਗਈਆਂ ਤਾਂ ਜੋ ਵਿਦਿਆਰਥੀਆਂ ਵਿੱਚ ਵੋਟ ਪਾਉਣ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।ਉਹਨਾਂ ਦੱਸਿਆ ਕਿ ਸਾਰੇ ਵਿਦਿਆਰਥੀ ਦਿੱਤੀਆਂ ਹੋਈਆਂ ਚਿੱਠੀਆਂ ਨੂੰ ਪੜ ਕੇ ਆਪਣੇ ਮਾਤਾ ਪਿਤਾ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ ਅਤੇ ਚਿੱਠੀਆਂ ‘ਤੇ ਮਾਤਾ-ਪਿਤਾ ਦੇ ਹਸਤਾਖਰ ਕਰਵਾ ਕੇ ਵਾਪਸ ਸਕੂਲ ਵਿੱਚ ਜਮ੍ਹਾਂ ਕਰਵਾਉਣਗੇ।ਇਸ ਮੌਕੇ ਉਹਨਾਂ ਜ਼ਿਲ੍ਹਾ ਦੇ ਸਮੂਹ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਆਪਣੇ ਮਾਪਿਆਂ ਦੇ ਨਾਲ-ਨਾਲ ਹੋਰਨਾਂ ਨੂੰ ਵੀ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਵੋਟ ਪਾਉਣ ਲਈ ਪ੍ਰੇਰਿਤ ਕਰਨ।
ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤ ਵਿੱਚ ਵਾਧਾ ਕਰਨਾ ਹੈ। ਉਹਨਾਂ ਕਿਹਾ ਕਿ ਇਸ ਲਈ ਸਪਾਰਕ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਹਰ ਇੱਕ ਸਕੂਲ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਕਿ ਉਹਨਾਂ ਆਪਣੇ ਮਾਤਾ-ਪਿਤਾ ਨੂੰ ਵੋਟ ਪਾਉਣ ਦੀ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਅਤੇ ਆਪਣਾ ਕੀਮਤੀ ਵੋਟ 19 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਵੋਟਾਂ ਜ਼ਰੂਰ ਪਾਉਣ।ਉਹਨਾਂ ਕਿਹਾ ਕਿ ਸਕੂਲ ਪੱਧਰ ‘ਤੇ ਇਹ ਪ੍ਰੋਗਰਾਮ ਕਰਨ ਨਾਲ ਜ਼ਿਆਦਾ ਗਿਣਤੀ ਵਿੱਚ ਵੋਟਰ ਜਾਗਰੂਕ ਹੋਣਗੇ ਅਤੇ ਵੋਟ ਪ੍ਰਤੀਸ਼ਤ ਵਿੱਚ ਵਾਧਾ ਹੋਵੇਗਾ।
ਉਹਨਾਂ ਕਿਹਾ ਕਿ ਇਸ ਪੋ੍ਰਗਰਾਮ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸ਼ੁਰੂ ਕਰਨ ‘ਤੇ ਹਰ ਇੱਕ ਸਕੂਲ ਦੇ ਹਰ ਇੱਕ ਵਿਦਿਆਰਥੀ ਅਤੇ ਉਹਨਾਂ ਦੇ ਮਾਪਿਆਂ ਰਾਹੀਂ 3 ਲੱਖ ਤੋਂ ਵੱਧ ਲੋਕਾਂ ਤੱਕ ਇਹ ਸੁਨੇਹਾ ਪਹੁੰਚਾਉਣ ਦੀ ਕੋਸ਼ਿਸ ਕੀਤੀ ਗਈ ਹੈ।ਉਹਨਾਂ ਆਸ ਪ੍ਰਗਟ ਕੀਤੀ ਕਿ ਇਸ ਜਾਗਰੂਕਤਾ ਅਭਿਆਨ ਤਹਿਤ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤ ਵਿੱਚ ਵੱਡੇ ਪੱਧਰ ‘ਤੇ ਵਾਧਾ ਹੋਵੇਗਾ।ਉਹਨਾਂ ਕਿਹਾ ਕਿ ਇਹ ਪ੍ਰੋਗਰਾਮ ਇੱਕ ਨਵੀਂ ਪੀੜ੍ਹੀ ਦਾ ਨਿਰਮਾਣ ਕਰੇਗਾ, ਜੋ ਕਿ ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਜਿੰਮੇਵਾਰੀ ਨਾਲ ਹਿੱਸਾ ਲਵੇਗੀ।
—————