Close

Special arrangements are being made by the district administration as per the directions of the Punjab Government to prevent the effect of Corona virus in the mandis.

Publish Date : 08/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੰਡੀਆਂ ਵਿੱਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ ਪ੍ਰਬੰਧ-ਡਿਪਟੀ ਕਮਿਸ਼ਨਰ
ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਦਾਣਾ ਮੰਡੀਆਂ ਵਿੱਚ ਸਮਾਜਿਕ ਦੂਰੀ ਦੀ ਵਿਵਸਥਾ ਨੂੰ ਰੱਖਿਆ ਜਾਵੇਗਾ ਬਰਕਰਾਰ 
ਜ਼ਿਲ੍ਹੇ ਦੀਆਂ ਪ੍ਰਮੁੱਖ ਮੰਡੀਆਂ ਨੂੰ ਸੈਨੀਟਾਈਜ਼ ਕਰਨ ਲਈ ਬਣਾਈ ਜਾ ਰਹੀ ਹੈ ਵਿਸ਼ੇਸ “ਸੈਨੀਟਾਈਜੇਸ਼ਨ ਸੁਰੰਗ”
ਤਰਨ ਤਾਰਨ, 8 ਅਪ੍ਰੈਲ :
ਕੋਵਿਡ-19 ਦੇ ਮੱਦੇਨਜ਼ਰ ਆਗਾਮੀ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹਾ ਵਿੱਚ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਮੰਡੀਆਂ ਵਿੱਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਿਆ ਜਾ ਸਕੇ।ਇਹਨਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਆਪਸ ਵਿੱਚ ਸਮਾਜਿਕ ਦੂਰੀ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ 30 ਵਰਗ ਫੁੱਟ ਦੇ ਘੇਰੇ ਬਣਾਏ ਜਾ ਰਹੇ ਹਨ, ਜਿੱਥੇ ਕਿਸਾਨ ਆਪਣੀ ਫਸਲ ਰੱਖਣਗੇ ਅਤੇ ਇਸ ਦੇ ਬਾਹਰ ਵੀ ਇੱਕ-ਇੱਕ ਮੀਟਰ ਦੂਰੀ ‘ਤੇ ਨਿਸ਼ਾਨ ਲਗਾਏ ਜਾ ਰਹੇ ਹਨ, ਜਿੱਥੇ ਖੜ੍ਹੇ ਹੋ ਕੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਕਿਸਾਨ ਖੜ੍ਹੇ ਹੋ ਕੇ ਖਰੀਦ ਪ੍ਰਕਿਰਿਆ ਨੂੰ ਮੁਕੰਮਲ ਕਰਨਗੇ।
ਉਹਨਾਂ ਕਿਹਾ ਕਿ ਕਰੋਨਾ ਵਾਇਰਸ ਕਰਕੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵਿਸ਼ੇਸ ਇੰਤਜ਼ਾਮ ਕੀਤੇ ਜਾ ਰਹੇ ਹਨ।ਕਣਕ ਦੀ ਖਰੀਦ ਲਈ ਖਰੀਦ ਕੇਂਦਰਾਂ ਦੀ ਗਿਣਤੀ 59 ਤੋਂ ਵਧਾ ਕੇ ਦੁੱਗਣਾ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਸਬ-ਜ਼ਾਰਡ ਬਣਾਕੇ ਕੇ ਵੱਖ-ਵੱਖ ਪਿੰਡਾਂ ਦੇ ਕਲੱਸਟਰ ਬਣਾਏ ਜਾ ਰਹੇ ਹਨ ਤਾਂ ਜੋ ਮੰਡੀਆਂ ਵਿੱਚ ਜ਼ਿਆਦਾ ਇਕੱਠ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਉੱਪ ਮੰਗਲ ਮੈਜਿਸਟਰੇਟ ਅਗਵਾਈ ਹੇਠ ਜ਼ਿਲ੍ਹੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੀ ਸਹਿਮਤੀ ਨਾਲ ਸਮਾਜਿਕ ਦੂਰੀ ਦੀ ਵਿਵਸਥਾ ਨੂੰ ਕਾਇਮ ਰੱਖਦਿਆਂ ਲੋੜੀਂਦੀ ਪ੍ਰਕਿਰਿਆ ਅਪਣਾਈ ਜਾਵੇਗੀ ਤਾਂ ਜੋ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਪ੍ਰਮੁੱਖ 8 ਮੰਡੀਆਂ ਨੂੰ ਵਿਸ਼ੇਸ ਤੌਰ ‘ਤੇ ਸੈਨੀਟਾਈਜ਼ ਕਰਨ ਲਈ ਵਿਸ਼ੇਸ “ਸੈਨੀਟਾਈਜੇਸ਼ਨ ਸੁਰੰਗ” ਬਣਾਈ ਜਾ ਰਹੀ ਹੈ ਤਾਂ ਜੋ ਮੰਡੀ ਵਿੱਚ ਆਉਣ ਵਾਲੇ ਹਰ ਇੱਕ ਵਿਅਕਤੀ ਨੂੰ ਸੈਨੀਟਾਈਜ਼ ਕੀਤਾ ਜਾ ਸਕੇ।ਉਹਨਾਂ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਹਰ ਵਿਅਕਤੀ ਨੰੁ ਇਸ “ਸੈਨੀਟਾਈਜੇਸ਼ਨ ਸੁਰੰਗ” ਵਿੱਚੋਂ ਗੁਜ਼ਰਨਾ ਹੋਵੇਗਾ।ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਨੂੰ ਲਗਾਤਾਰ ਸੈਨੀਟਾਈਜ਼ ਕੀਤਾ ਜਾਵੇਗਾ।
ਇਸ ਮੌਕੇ ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਦੇ ਕਿਸਾਨਾਂ ਨੂੰ ਤਾਰੋਂ ਪਾਰ ਆਪਣੇ ਖੇਤਾਂ ਵਿੱਚ ਜਾਣ ਲਈ ਕਰਫ਼ਿਊ ਦੌਰਾਨ ਛੋਟ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਇਸ ਲਈ ਬੀ. ਐੱਸ. ਐੱਫ਼. ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਇਹਨਾਂ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ 15 ਅਪ੍ਰੈਲ, 2020 ਤੋਂ ਸ਼ੁਰੂ ਹੋਣ ਵਾਲੀ ਖਰੀਦ ਪ੍ਰਕਿਰਿਆ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਰੋਨਾ ਵਾਇਰਸ ਦੇ ਚੱਲਦੇ ਸਮਾਜਿਕ ਦੂਰੀ ਨੂੰ ਕਾਇਮ ਰੱਖਦਿਆਂ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
——–