Close

Special awareness activities conducted by the Department of Social Security, Women and Child Development under “Mission Fateh” to raise awareness on Corona Virus Prevention

Publish Date : 02/07/2020
Mission Fateh

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨਤਾਰਨ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਮਿਸ਼ਨ ਫਤਹਿ” ਤਹਿਤ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਕਰਵਾਈਆਂ ਗਈਆਂ ਵਿਸ਼ੇਸ ਗਤੀਵਿਧੀਆਂ
ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋ ਆਮ ਲੋਕਾਂ ਨੂੰ ਘਰ ਘਰ ਜਾ ਕੇ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਸਬੰਧੀ ਵਿਸ਼ੇਸ਼ ਤੌਰ ‘ਤੇ ਕੀਤਾ ਗਿਆ ਜਾਗਰੂਕ
ਤਰਨ ਤਾਰਨ, 2 ਜੁਲਾਈ :
ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪੋ੍ਰਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ “ਮਿਸ਼ਨ ਫਤਹਿ” ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਸ੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ 8 ਬਲਾਕਾਂ ਦੀਆਂ 17 ਸੁਪਰਵਾਈਜ਼ਰਾਂ ਅਤੇ 1120 ਆਂਗਣਵਾੜੀ ਵਰਕਰਾਂ/ਹੈਲਪਰਾਂ ਵੱਲੋ ਅੱਜ 49678 ਲਾਭਪਾਤਰੀਆਂ ਅਤੇ ਆਮ ਲੋਕਾਂ ਨੂੰ ਘਰ ਘਰ ਜਾ ਕੇ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਸਬੰਧੀ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਗਿਆ ਅਤੇ ਆਈ. ਸੀ. ਡੀ. ਐਸ ਸਟਾਫ ਵਲੋਂ ਮਾਸਕ ਅਤੇ ਸੈਨੀਟਾਇਜ਼ਰ ਵੀ ਵੰਡੇ ਗਏ।
ਉਹਨਾਂ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਆਈ. ਸੀ. ਡੀ. ਐਸ ਸਟਾਫ ਵਲੋਂ ਪੋਸ਼ਟਿਕ ਭੋਜਨ ਖਾਣ ਸਬੰਧੀ, ਸਫਾਈ ਰੱਖਣ ਸਬੰਧੀ ਜਾਣਕਾਰੀ ਦਿੱਤੀ ਗਈ, ਜਿਸ ਵਿਚ ਬੱਚਿਆਂ ਦੇ ਖਾਣ ਪੀਣ ਵੱਲ ਵਿਸ਼ੇਸ ਧਿਆਨ ਦੇਣ ਲਈ ਜਾਗਰੂਕ ਕੀਤਾ ਗਿਆ।ਉਹਨਾਂ ਦੱਸਿਆ ਕਿ ਇਸ ਦੌਰਾਨ ਬੱਚਿਆਂ ਦੇ ਖੁਰਾਕ ਵੱਲ ਵਿਸ਼ੇਸ ਦਿਆਨ ਦਿੰਦੇ ਹੋਏ, ਜ਼ਿਲ੍ਹੇ ਦੇ 49678 ਲ਼ਾਭਪਾਤਰੀਆਂ ਨੂੰ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਰਾਸ਼ਨ ਦੀ ਵੰਡ ਵੀ ਕੀਤੀ ਗਈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਆਈ. ਸੀ. ਡੀ. ਐਸ. ਦੇ ਲਾਭਪਤਾਰੀਆਂ ਨੂੰ ਰੋਜ਼ਾਨਾ ਕਸ਼ਰਤ ਕਰਨ ਲਈ ਪ੍ਰੇਰਿਆ ਗਿਆ ਅਤੇ ਘਰ ਵਿਚ ਹੀ ਰਹਿ ਕੇ ਕਸਰਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ।ਇਸ ਦੌਰਾਨ ਜਿਲ੍ਹੇ ਦੇ ਆਂਗਣਵਾੜੀ ਵਰਕਰਾਂ ਨੂੰ ਕੋਵਾ ਐੱਪ ਨੂੰ ਡਾਊਨਲੋਡ ਕਰਵਾਈ ਗਈ ਅਤੇ ਗਤੀਵਿਧੀਆਂ ਸਬੰਧੀ ਫੋਟੋਆਂ ਅੱਪਲੋਡ ਕਰਨ ਸਬੰਧੀ ਪ੍ਰੇਰਿਆ ਗਿਆ।ਇਸ ਤੋਂ ਇਲਾਵਾ ਲੋਕਾਂ ਨੂੰ ਮਾਸਿਕ ਪਹਿਨਣ ਲਈ ਪ੍ਰੇਰਿਆ ਗਿਆ ਅਤੇ ਬਾਹਰ ਜਾਣ ਸਮੇਂ ਹਮੇਸ਼ਾ ਮਾਸਿਕ ਪਹਿਨ ਕੇ ਰੱਖਣ ਲਈ ਸਲਾਹ ਦਿੱਤੀ ਗਈ।
————–