Close

Special Awareness Campaign Launched Under “Mission Fateh” To Aware Members Of Self Help Groups About COVID-19 – Deputy Commissioner

Publish Date : 19/06/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਲਈ “ਮਿਸ਼ਨ ਫਤਿਹ” ਤਹਿਤ ਸ਼ੁਰੂ ਕੀਤੀ ਗਈ ਵਿਸ਼ੇਸ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ
ਕੋਵਿਡ-19 ਸਬੰਧੀ ਹਦਾਇਤਾਂ ਨੂੰ ਅਪਣਾਉਣ ਲਈ ਘਰ-ਘਰ ਜਾ ਕੇ ਕੀਤਾ ਜਾਵੇਗਾ ਜਾਗਰੂਕ
ਤਰਨ ਤਾਰਨ, 18 ਜੂਨ :
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਤਰਨਤਾਰਨ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚੱਲ ਰਹੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਨੋਵੇਲ ਕਰੋਨਾ ਵਾਇਰਸ (ਕੋਵਿਡ-19) ਬਾਰੇ ਜਾਗਰੂਕ ਕਰਨ ਲਈ ਮਿਸ਼ਨ ਫਤਿਹ ਤਹਿਤ ਵਿਸ਼ੇਸ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਤਰਨਤਾਰਨ ਵਿੱਚ ਐਸ. ਆਰ. ਐੱਲ. ਐੱਮ. ਅਧੀਨ ਕੁੱਲ 1510 ਸਵੈ ਸਹਾਇਤਾ ਸਮੂਹ ਚੱਲ ਰਹੇ ਹਨ, ਜਿਨ੍ਹਾਂ ਵਿੱਚ ਕੁੱਲ 15576 ਮੈਂਬਰ ਹਨ।ਇਹਨਾਂ ਸਵੈ ਸਹਾਇਤਾ ਸਮੂਹਾਂ ਦੇ ਮੈਂਬਰ ਔਰਤਾਂ ਜਿਆਦਾਤਰ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ।ਇਹਨਾਂ ਮੈਂਬਰਾਂ ਨੂੰ ਕੋਵਿਡ-19 ਸਬੰਧੀ ਹਦਾਇਤਾਂ ਨੂੰ ਅਪਣਾਉਣ ਲਈ ਘਰ-ਘਰ ਜਾ ਕੇ ਜਾਗਰੂਕ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਮਿਸ਼ਨ ਤਹਿਤ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਸਮਾਜਿਕ ਦੂਰੀ ਬਣਾਈ ਰੱਖਣ, ਹੱਥਾਂ ਨੂੰ ਸਾਬਣ ਲਗਾ ਦੇ ਘੱਟੋਂ-ਘੱਟ 20 ਸੈਕਿੰਡ ਮਲਣ ਉਪਰੰਤ ਧੋਣਾ ,ਅਗਰ ਸਾਬਣ ਉਪਲੱਬਧ ਨਾ ਹੋਵੇ ਤਾਂ ਸੈਨੇਟਾਇਜ਼ਰ ਦੀ ਵਰਤੋਂ ਕਰਨਾ, ਬਾਹਰ ਨਿਕਲਦੇ ਸਮੇਂ ਮੂੰਹ ਤੇ ਮਾਸਕ ਦੀ ਵਰਤੋਂ ਜਰੂਰ ਕਰਨਾ, ਬਿਨ੍ਹਾ ਕੰਮ ਤੋਂ ਘਰੋਂ ਬਾਹਰ ਨਾ ਨਿਕਲਣ,ਘਰ ਤੋ ਬਾਹਰ ਜਾਣ ਲਈ ਅਲੱਗ ਤੋਂ ਸਲੀਪਰ ਦਾ ਪ੍ਰਯੋਗ ਕਰਨਾ ਅਤੇ ਘਰ ਪਰਤ ਕੇ ਉਹਨਾਂ ਸਲੀਪਰ ਅਤੇ ਕੱਪੜਿਆਂ ਨੂੰ ਅਲੱਗ ਰੱਖਣਾ, ਛੋਟੇ ਬੱਚਿਆਂ ਅਤੇ ਬੁਜ਼ਰਗਾਂ ਦਾ ਖਾਸ ਖਿਆਲ ਰੱਖਣਾ ਅਤੇ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ, ਸੰਤੁਲਿਤ ਆਹਾਰ ਲੈਣਾ, ਆਦਿ ਹਦਾਇਤਾ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ ਮਿਸ਼ਨ ਫਤਿਹ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੌਰਾਨ 30 ਜੂਨ ਤੱਕ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਐਸ. ਆਰ. ਐਲ. ਐਮ ਵੱਲੋ 30 ਜੂਨ ਤੋਂ ਬਾਅਦ ਵੀ ਇਹ ਮੁਹਿੰਮ ਨੂੰ ਲਗਾਤਾਰ ਸਵੈ-ਸਹਾਇਤਾ ਸਮੂਹ ਮੈਂਬਰਾਂ ਰਾਹੀਂ ਜਾਰੀ ਰੱਖਿਆ ਜਾਵੇਗਾ ਤਾਂ ਜੋ ਕਿ ਪਿੰਡਾਂ ਦੇ ਲੋਕ ਆਪਣੀ ਸੁਰੱਖਿਆ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਬਾਰੇ ਲਗਾਤਾਰ ਜਾਣੂ ਹੁੰਦੇ ਰਹਿਣ ਅਤੇ ਨੋਵੇਲ ਕਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਵਿੱਚੋ ਬਾਹਰ ਨਿਕਲ ਸਕਣ ਅਤੇ ਸਰਕਾਰ ਦੇ ਮਿਸ਼ਨ ਫਤਹਿ ਨੂੰ ਘਰ-ਘਰ ਪਹੁੰਚਾ ਕੇ ਕਰੋਨਾ ਵਾਇਰਸ ‘ਤੇ ਫਤਹਿ ਹਾਸਿਲ ਕਰ ਸਕੀਏ।
—————