Close

Special Awareness Campaign to be launched in Tarn Taran District to make people aware about dealing with Natural Disasters – Deputy Commissioner

Publish Date : 10/05/2022

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਲੋਕਾਂ ਨੂੰ ਕੁਦਰਤੀ ਆਫਤਾਂ ਨਾਲ ਨਜਿੱਠਣ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਚਲਾਇਆ ਜਾਵੇਗਾ ਵਿਸੇਸ਼ ਜਾਗਰੂਕਤਾ ਅਭਿਆਨ-ਡਿਪਟੀ ਕਮਿਸ਼ਨਰ
ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ. ਡੀ. ਆਰ. ਐੱਫ.) ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 09 ਮਈ :
ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਵੱਲੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ. ਡੀ. ਆਰ. ਐੱਫ.) ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਡਿਪਟੀ ਕਮਾਂਡੈਂਟ 7ਵੀਂ ਬਟਾਲੀਅਨ ਐੱਨ. ਡੀ. ਆਰ. ਸ੍ਰੀ ਰਿਸ਼ੀ ਮਹਾਜਨ, ਇੰਸਪੈਕਟਰ ਸੰਜੇ ਬਿਸ਼ਟ ਅਤੇ ਕਾਂਸਟੇਬਲ ਸ੍ਰੀ ਸੰਦੀਪ ਕੌੜਾ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ. ਡੀ. ਆਰ. ਐੱਫ.) ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਦਰਿਆ ਬਿਆਸ ਤੇ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਵਿੱਚ ਸੰਭਾਵੀਂ ਹੜ੍ਹਾਂ ਦੌਰਾਨ ਮਨੁੱਖੀ ਜਾਨਾਂ ਦੇ ਬਚਾਓ ਦੇ ਤਰੀਕਿਆਂ ਸਬੰਧੀ ਇੱਕ ਅਭਿਆਸ ਡਰਿੱਲ ਕਰਵਾਈ ਜਾਵੇਗੀ, ਜਿਸ ਵਿਚ ਇਲਾਕੇ ਦੇ ਲੋਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੜ੍ਹਾਂ ਦੌਰਾਨ ਬਚਾਓ ਤਰੀਕਿਆਂ ਸਬੰਧੀ ਸਿਖਲਾਈ ਵੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਨ. ਡੀ. ਆਰ. ਐੱਫ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ 15 ਦਿਨਾਂ ਦਾ ਇੱਕ ਵਿਸੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ, ਜਿਸ ਤਹਿਤ ਲੋਕਾਂ ਨੂੰ ਕੁਦਰਤੀ ਆਫਤਾਂ ਨਾਲ ਨਜਿੱਠਣ ਸਬੰਧੀ ਜਾਗਰੂਕ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਇਸ ਲਈ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ।
ਇਸ ਮੌਕੇ ਐੱਨ. ਡੀ. ਆਰ. ਐੱਫ. ਦੇ ਡਿਪਟੀ ਕਮਾਂਡੈਂਟ ਸ੍ਰੀ ਰਿਸ਼ੀ ਮਹਾਜਨ ਨੇ ਦੱਸਿਆ ਕਿ ਅਭਿਆਸ ਡਰਿੱਲ ਦੌਰਾਨ ਡੁੱਬ ਰਹੇ ਵਿਅਕਤੀ ਨੂੰ ਪਾਣੀ ਦੇ ਬਾਹਰ ਤੋਂ ਖੜੇ ਹੋ ਕੇ ਬਚਾਉਣ, ਪਾਣੀ ਦੇ ਅੰਦਰ ਜਾਕੇ ਤੈਰ ਕੇ ਵਿਅਕਤੀ ਨੂੰ ਬਚਾਉਣ, ਕਿਸ਼ਤੀ ਰਾਹੀਂ ਹੜ੍ਹ ਵਿਚ ਫਸੇ ਲੋਕਾਂ ਨੂੰ ਬਚਾਉਣ ਅਤੇ ਜੇਕਰ ਕਿਤੇ ਕਿਸ਼ਤੀ ਪਲਟ ਜਾਵੇ ਤਾਂ ਕਿਵੇਂ ਰਾਹਤ ਕਾਰਜ ਪੂਰੇ ਕਰਨੇ ਹਨ ਆਦਿ ਸਭ ਤਰੀਕਿਆਂ ਸਬੰਧੀ ਅਭਿਆਸ ਕਰਵਾਇਆ ਜਾਵੇਗਾ।
ਇਸ ਤੋਂ ਬਿਨ੍ਹਾਂ ਇਲਾਕੇ ਦੇ ਲੋਕਾਂ ਨੂੰ ਘਰੇਲੂ ਸਮਾਨ ਤੋਂ ਹੜ੍ਹ ਸਮੇਂ ਕੰਮ ਆਉਣ ਵਾਲੇ ਰਾਫਟ ਤਿਆਰ ਕਰਨ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਦੱਸਿਆ ਜਾਵੇਗਾ ਅਤੇ ਡੁੱਬ ਰਹੇ ਵਿਅਕਤੀ ਨੂੰ ਮੁੱਢਲੀ ਸਹਾਇਤਾ ਸਬੰਧੀ ਵੀ ਸਿਖਲਾਈ ਦਿੱਤੀ ਜਾਵੇਗੀ।