Close

Special Awareness started for farmers to know the Damage caused due to burning of wheat stubble

Publish Date : 08/05/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ
ਜਾਗਰੂਕ ਕਰਨ ਲਈ ਵਿਸ਼ੇਸ ਜਾਗਰੂਕਤਾ ਰਵਾਨਾ
ਤਰਨ ਤਾਰਨ, 8 ਮਈ :
ਕਣਕ ਦੇ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ  ਵਿਸ਼ੇਸ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਕਿ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਅਤੇ ਮੁੱਖ ਖੇਤੀਬੜੀ ਅਫ਼ਸਰ ਸ੍ਰੀ ਕੁਲਜੀਤ ਸਿੰਘ ਸੈਣੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਉਹਨਾਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ਅਨੁਸਾਰ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਨ ‘ਤੇ ਰੋਕ ਲਗਾਈ ਗਈ ਹੈ। ਇਸ ਸਬੰਧੀ ਅਜਿਹੀ ਕਿਸੇ ਵੀ ਘਟਨਾ ਦਾ ਪੂਰੀ ਸਟੀਕਤਾ ਨਾਲ ਪਤਾ ਲਗਾਉਣ ਲਈ ਉਪਗ੍ਰਹਿ ਰਾਹੀਂ ਖੇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਅਜਿਹੀ ਘਟਨਾ ਵਾਪਰਦੀ ਹੈ, ਤੁਰੰਤ ਉਪਗ੍ਰਹਿ ਤੋਂ ਸਬੰਧਿਤ ਉਪ-ਮੰਡਲ ਦੀ ਜਾਂਚ ਕਮੇਟੀ ਨੂੰ ਸੁਨੇਹਾ ਆ ਜਾਂਦਾ ਹੈ।
  ਇਸ ਮੌਕੇ ਉਹਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਸਭ ਤੋਂ ਵੱਧ ਨੁਕਸਾਨ ਕਿਸਾਨ ਦਾ ਹੀ ਹੁੰਦਾ ਹੈ। ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੇ ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ, ਉੱਥੇ ਕਿਸਾਨਾਂ ਦੇ ਮਿੱਤਰ ਕੀਟ ਅਤੇ ਖੇਤਾਂ ਵਿੱਚੋਂ ਰੁੱਖ ਮਰ ਜਾਂਦੇ ਹਨ। ਇਸ ਤੋਂ ਬਿਨਾਂ ਇਹ ਧੰੂਆ ਸਭ ਤੋਂ ਵੱਧ ਸਾਡੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦਾ ਹੈ।    
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ੍ਰੀ ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਜਾਗਰੂਕਤਾ ਵੈਨਾਂ ਜ਼ਿਲੇ੍ਹ ਦੇ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਸੁਚੇਤ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸੰਬੰਧੀ ਜਾਗਰੂੂਕ ਕਰਨਗੀਆਂ। ਉਹਨਾਂ ਨੇ ਦੱਸਿਆ ਕਿ ਖੇਤੀਬੁਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰੇਕ ਪਿੰਡ ਦੇ ਧਾਰਮਿਕ ਸਥਾਨਾਂ ਤੋ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸੰਬੰਧੀ ਅਨਾਊਸਮੈਂਟਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਨਾਲ ਨਿੱਜੀ ਤੌਰ ‘ਤੇ ਰਾਬਤਾ ਕਰਕੇ ਕਣਕ ਦੇ ਨਾੜ ਨੂੰ ਸਾੜਨ ਦੇ ਨੂਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸੰਬੰਧੀ ਲਿਟਰੇਚਰ ਵੀ ਵੰਡਿਆ ਜਾ ਰਿਹਾ। ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਲੋੜੀਂਦੀਆਂ ਮਸੀਨਾਂ ਅਤੇ ਟਰਾਂਸਪਲਾਂਟਰਾਂ ਨੂੰ ਸਬਸਿਡੀ ਮੁੲੱਈਆ ਕਰਵਾਉਣ ਲਈ  ਅਰਜੀਆਂ ਦੇਣ ਸੰਬੰਧੀ ਵੀ ਕਿਸਾਨਾਂ ਨੂੰ ਦੱਸਿਆ ਜਾ ਰਿਹਾ।
ਉਹਨਾਂ ਨੇ ਜਾਗਰੂਕ ਵੈਨਾਂ ਨਾਲ ਜਾਣ ਵਾਲੇ ਕਰਮਚਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾਣ ਵੇਲੇ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਵੇਲੇ  ਕਰੋਨਾ ਮਹਾਂਮਾਰੀ ਦੀਆ ਸਾਵਧਾਨੀਆ ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
—————-