Close

Special Camp at Government Senior Secondary School Boys (Patti) for Divyangajan Votes

Publish Date : 11/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦਿਵਿਆਂਗਜਨਾਂ ਦੀਆਂ ਵੋਟਾਂ ਬਣਾਉਣ ਲਈ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਲੜਕੇ (ਪੱਟੀ) ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ 
ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ
ਤਰਨ ਤਾਰਨ, 10 ਨਵੰਬਰ :
ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਲੜਕੇ (ਪੱਟੀ) ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਣ ਲਈ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਤਹਿਸੀਲਦਾਰ ਸ੍ਰੀ ਸਰਬਜੀਤ ਸਿੰਘ ਅਤੇ ਚੋਣ ਕਾਨੂੰਨਗੋ ਸ੍ਰ ਿਦਿਲਬਾਗ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਉਹਨਾ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ, 2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ  ਪ੍ਰਕਾਸ਼ਨਾ ਮਿਤੀ 16 ਨਵੰਬਰ, 2020 ਨੂੰ ਕਰਵਾਈ ਜਾ ਰਹੀ ਹੈ ।ਜਿਸ ਵਿੱਚ ਕਮਿਮ਼ਨ ਵਲੋ ਨਿਰਧਾਰਤ ਕੀਤੇ ਗਏ  ਸਥਾਨਾਂ (ਦਫਤਰ ਚੋਣਕਾਰ ਰਜਿਸਟਰੇਸ਼ਨ ਅਫਸਰ, ਦਫਤਰ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ, ਸਬੰਧਤ ਬੂਥ ਦੇ ਬੀ. ਐੱਲ. ਓਜ, ਪਟਵਾਰ ਖਾਨਾ, ਮਿਉਨਿਸਪਲ ਕਾਪੋਰੇਸ਼ਨ ਦੇ ਦਫਤਰ ਅਤੇ ਜਿ਼ਲ੍ਹਾ ਚੋਣ ਦਫਤਰ ਤਰਨਤਾਰਨ ਆਦਿ ) ‘ਤੇ ਕੋਈ ਵੀ ਵਿਅਕਤੀ ਜਾ ਕੇ ਆਪਣੀ ਵੋਟ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦਾ ਅਤੇ ਨਵੀ ਵੋੋਟ ,ਜਾ ਆਪਣੀ ਵੋੋੋੋੋਟ ਵਿੱਚ ਸੋਧ ਕਰਵਾ ਸਕਦਾ ਹੈ ।
ਜਿ਼ਲ੍ਹਾ ਚੋਣ ਅਫਸ਼ਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗਜਨਾਂ ਦੀਆ ਵੱਧ ਤੋੋ ਵੱਧ  ਵੋੋੋਟਾ ਬਣਾਈਆ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਉਹਨਾਂ ਦੀ ਲੋਕਤੰਤਰ ਵਿੱਚ ਸ਼ਮੂਲੀਅਤ ਵੱਧ ਸਕੇ ।
———————