Close

Special Camp for Covid-19 Vaccination and Sampling at District Administrative Complex, Tarn Taran

Publish Date : 12/04/2021
DC Sir
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਸਬੰਧੀ ਵੈਕਸੀਨੇਸ਼ਨ ਅਤੇ ਸੈਂਪਲਿੰਗ ਦਾ ਲਗਾਇਆ ਗਿਆ ਵਿਸ਼ੇਸ ਕੈਂਪ
ਡਿਪਟੀ ਕਮਿਸ਼ਨਰ ਅਤੇ ਐੱਸ. ਡੀ. ਐੱਮਜ਼. ਤੋਂ ਇਲਾਵਾ ਹੋਰ ਸਟਾਫ਼ ਨੇ ਕੋਵਿਡ-19 ਦਾ ਟੈਸਟ ਕਰਵਾਉਣ ਲਈ ਦਿੱਤੇ ਸੈਂਪਲ
ਤਰਨ ਤਾਰਨ, 09 ਅਪ੍ਰੈਲ :
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਸਬੰਧੀ ਵੈਕਸੀਨੇਸ਼ਨ ਅਤੇ ਸੈਂਪਲਿੰਗ ਦਾ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਵਿਸ਼ੇਸ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ ਪੱਟੀ ਸ੍ਰੀ ਰਾਜ਼ੇਸ਼ ਸ਼ਰਮਾ ਅਤੇ ਐੱਸ. ਡੀ. ਐੱਮ ਖ਼ਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਵੱਲੋਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਹੋਰ ਸਟਾਫ਼ ਵੱਲੋਂ ਕੋਵਿਡ-19 ਦਾ ਟੈਸਟ ਕਰਵਾਉਣ ਲਈ ਆਪਣਾ ਸੈਂਪਲ ਦਿੱਤਾ ਗਿਆ। 
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਐੱਸ. ਡੀ. ਐੱਮ ਪੱਟੀ ਸ੍ਰੀ ਰਾਜ਼ੇਸ਼ ਸ਼ਰਮਾ ਵੱਲੋਂ ਕੋਵਿਡ-19 ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਵਾਈ ਗਈ ।ਇਸ ਮੌਕੇ ਡੀ. ਐੱਮ. ਸੀ. ਡਾ. ਭਾਰਤੀ ਅਤੇ ਐੱਸ. ਐੱਮ. ਓ. ਤਰਨ ਤਾਰਨ ਡਾ. ਸਵਰਨਜੀਤ ਧਵਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਅੱਜ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ  ਲੋਕ ਆਪਣੇ ਘਰਾਂ  ਤੋਂ ਉਦੋਂ ਹੀ ਬਾਹਰ ਨਿਕਲਣ ਜੇਕਰ ਕੋਈ ਜ਼ਰੂਰੀ ਕੰਮ ਹੋਵੇ । ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ, ਸਰਦੀ, ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ  ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ  ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀ ਆਪ ,ਆਪਣੇ ਪਰਿਵਾਰ ਅਤੇ ਸਾਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ਅਤੇ ਮੌਤ ਦਰ ਨੂੰ ਘਟਾ ਸਕਦੇ ਹਾਂ । 
ਉਨ੍ਹਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ 11 ਸਰਕਾਰੀ ਸਿਹਤ ਕੇਂਦਰਾਂ ਵਿੱਚ ਕੋਵਿਡ-19 ਸਬੰਧੀ ਮੁਫ਼ਤ ਟੈੱਸਟ ਹੋ ਰਹੇ ਹਨ ਜਿਵੇਂ ਕਿ ਕਮਿਉਨਟੀ ਹੈੱਲਥ ਸੈਂਟਰ ਸੁਰਸਿੰਘ, ਸਰਹਾਲੀ, ਘਰਿਆਲਾ, ਖੇਮਕਰਨ, ਮੀਆਵਿੰਡ, ਕੈਰੋਂ, ਕਸੇਲ, ਝਬਾਲ, ਸਬ-ਡਵੀਜ਼ਨਲ ਹਸਪਤਾਲ ਪੱਟੀ, ਖ਼ਡੂਰ ਸਾਹਿਬ ਅਤੇ ਜ਼ਿਲ੍ਹਾ ਹਸਪਤਾਲ ਤਰਨ ਤਾਰਨ । ਇਸ ਤੋਂ ਇਲਾਵਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ-19 ਸਬੰਧੀ ਵੈਕਸੀਨੇਸ਼ਨ ਮੁਹਿੰਮ ਚੱਲ ਰਹੀ ਹੈ ਅਤੇ ਕੱਲ੍ਹ ਤੱਕ 46198 ਲੋਕਾਂ ਨੂੰ ਕੋਰੋਨਾ ਵੈੱਕਸੀਨ ਲੱਗ ਚੁੱਕੀ ਹੈ ।