Close

Special Camp for Creating “Unique Disability Identity Card” for Divyangajans at Sports Stadium Chohla Sahib

Publish Date : 01/02/2021
DC
ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਲਗਾਇਆ ਗਿਆ ਵਿਸ਼ੇਸ ਕੈਂਪ 
ਕੈਂਪ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ ਕੈਂਪ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ 
ਚੋਹਲਾ ਸਾਹਿਬ, (ਤਰਨ ਤਾਰਨ), 29 ਜਨਵਰੀ :
ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਅੱਜ ਨੂੰ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਕੈਂਪ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਐੱਸ. ਐੱਮ. ਓ. ਜਤਿੰਦਰ ਸਿੰਘ ਗਿੱਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। ਕੈਂਪ ਦੌਰਾਨ ਸਮਰਪਣ ਸੇਵਾ ਸੋਸਾਇਟੀ ਵੱਲੋਂ ਵਿਸ਼ੇਸ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿੰਨ੍ਹਾਂ ਦਿਵਿਆਂਗਜਨਾਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹਨਾਂ ਦੇ ਕਾਰਡ ਬਣਾਉਣ ਲਈ ਇਸ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ।ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਕੁੱਲ 456 ਲਾਭਪਾਤਰੀਆਂ ਦੇ ਕਾਰਡ ਜੈਨਰੇਟ ਕੀਤੇ ਗਏ ਹਨ
ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਬਲਾਕ ਪੱਧਰ ‘ਤੇ ਹੋਰ ਵੀ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾਣਗੇ।
ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।