Close

Special Camp for disabled persons at Civil Hospital Khadur Sahib to Create “Unique Disability Identity Card”

Publish Date : 30/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਲਗਾਇਆ ਗਿਆ ਵਿਸ਼ੇਸ ਕੈਂਪ 
ਡਿਪਟੀ ਕਮਿਸ਼ਨਰ ਵੱਲੋਂ 38 ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਦਿੱਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” 
ਖਡੂਰ ਸਾਹਿਬ (ਤਰਨ ਤਾਰਨ), 28 ਨਵੰਬਰ :
ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਲਈ ਅੱਜ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਉਹਨਾਂ ਵੱਲੋਂ  ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਦਿੱਤੇ ਗਏ।
ਇਸ ਮੌਕੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।ਅੱਜ ਦੇ ਕੈਂਪ ਦੌਰਾਨ ਸਮਰਪਣ ਸੇਵਾ ਸੋਸਾਇਟੀ ਤੋਂ ਸ੍ਰੀਮਤੀ ਅਮਨਪ੍ਰੀਤ ਕੌਰ, ਸ੍ਰੀ ਬਲਬੀਰ ਸਿੰਘ ਮੱਲੀ ਅਤੇ ਜੀ. ਓ. ਜੀਜ਼ ਵੱਲੋਂ ਵਿਸ਼ੇਸ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿੰਨ੍ਹਾਂ ਦਿਵਿਆਂਗਜਨਾਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹਨਾਂ ਦੇ ਕਾਰਡ ਬਣਾਉਣ ਲਈ ਇਸ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ।ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਕੁੱਲ 289 ਲਾਭਪਾਤਰੀਆਂ ਵੱਲੋਂ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਰਜਿਸਟਰਡ ਕੀਤਾ ਗਿਆ ਹੈ, ਜਿੰਨ੍ਹਾਂ ਵਿੱਚੋਂ 38 ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਕਾਰਡ ਬਣਾ ਕੇ ਦਿੱਤੇ ਗਏ ਅਤੇ ਬਾਕੀ 191 ਲਾਭਪਾਤਰੀਆਂ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਇੱਕ ਹਫ਼ਤੇ ਵਿੱਚ ਉਹਨਾਂ ਨੂੰ ਕਾਰਡ ਮੁਹੱਈਆ ਕਰਵਾਏ ਜਾਣਗੇ।
ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਬਲਾਕ ਪੱਧਰ ‘ਤੇ ਹੋਰ ਵੀ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾਣਗੇ।
ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ  www.swavlambancard.gov.in ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
——————