Close

Special camp for Divyangajans to create a “Unique Disability Identity Card” (UDI)

Publish Date : 11/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਲਈ ਲਗਾਇਆ ਗਿਆ ਵਿਸ਼ੇਸ ਕੈਂਪ 
ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਦਿੱਤੇ ਗਏ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” 
ਪੱਟੀ, (ਤਰਨ ਤਾਰਨ), 10 ਨਵੰਬਰ :
ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਅੱਜ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ  ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਦਿੱਤੇ ਗਏ।
ਇਸ ਮੌਕੇ ਐੱਸ. ਡੀ. ਐੱਮ. ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ, ਤਹਿਸੀਲਦਾਰ ਸ੍ਰੀ ਸਰਬਜੀਤ ਸਿੰਘ ਅਤੇ ਬੀ. ਡੀ. ਪੀ. ਓ. ਸ਼੍ਰੀਮਤੀ ਲਖਵਿੰਦਰ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿੰਨ੍ਹਾਂ ਦਿਵਿਆਂਗਜਨਾਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹਨਾਂ ਦੇ ਕਾਰਡ ਬਣਾਉਣ ਲਈ ਇਸ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ।ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਕੁੱਲ 80 ਲਾਭਪਾਤਰੀਆਂ ਵੱਲੋਂ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਲਈ ਅਪਲਾਈ ਕੀਤਾ ਗਿਆ ਹੈ, ਜਿੰਨ੍ਹਾਂ ਵਿੱਚੋਂ 10 ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਕਾਰਡ ਬਣਾ ਕੇ ਦਿੱਤੇ ਗਏ ਅਤੇ ਬਾਕੀ 70 ਲਾਭਪਾਤਰੀਆਂ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਇੱਕ ਹਫ਼ਤੇ ਵਿੱਚ ਉਹਨਾਂ ਨੂੰ ਕਾਰਡ ਮੁਹੱਈਆ ਕਰਵਾਏ ਜਾਣਗੇ।
ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਬਲਾਕ ਪੱਧਰ ‘ਤੇ ਹੋਰ ਵੀ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾਣਗੇ।
ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
——————