Special Camp for “Unique Disability Identity Card” at Civil Hospital Khadur Sahib (Today) December 03 – Deputy Commissioner
“ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਵਿਸ਼ੇਸ ਕੈਂਪ (ਅੱਜ) 03 ਦਸੰਬਰ ਨੂੰ-ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਰਾਹੀਂ ਦਿਵਿਆਂਗਜਨਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ ‘ਤੇ ਜਾਰੀ ਕੀਤੇ ਜਾ ਰਹੇ ਹਨ ਨਵੇਂ ਡਿਜ਼ੀਟਲ ਕਾਰਡ
ਤਰਨ ਤਾਰਨ, 02 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਦਿਵਿਆਂਗਜਨਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ ‘ਤੇ ਨਵੇਂ ਡਿਜ਼ੀਟਲ ਕਾਰਡ ਜਾਰੀ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਿੰਨ੍ਹਾਂ ਵਿਅਕਤੀਆਂ ਦੇ ਕਿਸੇ ਕਾਰਨ ਵੱਸ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ. ) ਨਹੀਂ ਬਣੇ, ਉਹਨਾਂ ਲਈ ਮਿਤੀ 03 ਦਸੰਬਰ, 2021 ਨੂੰ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜਿੰਨ੍ਹਾਂ ਵਿਅਕਤੀਆਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹ ਇਸ ਕੈਂਪ ਵਿੱਚ ਆ ਕੇ ਆਪਣਾ ਕਾਰਡ ਬਣਾ ਸਕਦਾ ਹੈ।ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ। ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਖਡੂਰ ਸਾਹਿਬ ਸ਼੍ਰੀਮਤੀ ਅਨਮਜੋਤ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਲੋੜਵੰਦ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਦਿਵਿਆਂਗਜਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਹਨਾਂ ਦੱਸਿਆ ਕਿ ਇਸ ਕੈਂਪ ਦੌਰਾਨ ਸਿਰਫ਼ ਲੋੜਵੰਦ ਵਿਅਕਤੀਆਂ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਹੀ ਬਣਾਏ ਜਾਣਗੇ, ਉਹਨਾਂ ਅਪੀਲ ਕੀਤੀ ਕਿ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਵਾਲੇ ਲਾਭਪਾਤਰੀ ਹੀ ਇਸ ਕੈਂਪ ਵਿੱਚ ਪਹੁੰਚਣ।