Close

Special Camp to be set up on December 3 at Civil Hospital Khadur Sahib for making “Unique Disability Identity Card” – Deputy Commissioner

Publish Date : 03/12/2021

“ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ 03 ਦਸੰਬਰ ਨੂੰ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਲਗਾਇਆ ਜਾਵੇਗਾ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ
ਦਿਵਿਆਂਗਜਨਾਂ ਨੂੰ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ ‘ਤੇ ਜਾਰੀ ਕੀਤੇ ਜਾਣਗੇ ਨਵੇਂ ਡਿਜ਼ੀਟਲ ਕਾਰਡ
ਤਰਨ ਤਾਰਨ, 30 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਦਿਵਿਆਂਗਜਨਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ ‘ਤੇ ਨਵੇਂ ਡਿਜ਼ੀਟਲ ਕਾਰਡ ਜਾਰੀ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਜਿੰਨ੍ਹਾਂ ਵਿਅਕਤੀਆਂ ਦੇ ਕਿਸੇ ਕਾਰਨ ਵੱਸ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ. ) ਨਹੀਂ ਬਣੇ, ਉਹਨਾਂ ਲਈ ਮਿਤੀ 03 ਦਸੰਬਰ, 2021 ਨੂੰ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜਿੰਨ੍ਹਾਂ ਵਿਅਕਤੀਆਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹ ਇਸ ਕੈਂਪ ਵਿੱਚ ਆ ਕੇ ਆਪਣਾ ਕਾਰਡ ਬਣਾ ਸਕਦਾ ਹੈ।ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।
ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ www.swavlambancard.gov.in ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।