Close

Special Camps for Voter Registration for Youth and Divyangajans to be held on November 20 and 21 – District Election Officer

Publish Date : 17/11/2021

ਨੌਜਵਾਨਾਂ ਅਤੇ ਦਿਵਿਆਂਗਜ਼ਨਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ ਕਰਨ ਸਬੰਧੀ 20 ਅਤੇ 21 ਨਵੰਬਰ ਨੂੰ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫਸਰ
ਜ਼ਿਲ੍ਹਾ ਤਰਨ ਤਾਰਨ ਦੇ ਨੌਜਵਾਨਾਂ ਅਤੇ ਦਿਵਿਆਂਗਜਨਾਂ ਨੂੰ ਕੈਪਾਂ ਵਿੱਚ ਪਹੰੁਚ ਕੇ ਵੋਟਰ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਕੀਤੀ ਅਪੀਲ
ਤਰਨ ਤਾਰਨ, 16 ਨਵੰਬਰ :
ਜ਼ਿਲਾ੍ਹ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜ਼ਿਲੇ੍ਹ ਵਿੱਚ ਜੋ ਨੋਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਹਨਾ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਦੇ ਹਰੇਕ ਪੋਲਿੰਗ ਬੂਥ ‘ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਦੌਰਾਨ ਨੌਜਵਾਨਾਂ ਅਤੇ ਦਿਵਿਆਂਗਜਨਾਂ ਦੀਆਂ ਵੋਟਾਂ ਦੀ ਰਜਿਸਟ੍ਰੇਸ਼ਨ ਕਰਨ ਲਈ 20 ਅਤੇ 21 ਨਵੰਬਰ, 2021 ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਉਹਨਾਂ ਦੱਸਿਆ ਗਿਆ ਕਿ ਜਿਲਾ੍ਹ ਤਰਨ ਤਾਰਨ ਵਿੱਚ ਹੁਣ ਤੱਕ ਕੁੱਲ 789097 ਜਨਰਲ ਵੋਟਰ ਅਤੇ 5327 ਦਿਵਿਆਂਗਜਨ ਵੋਟਰ ਸੂਚੀ ਵਿੱਚ ਪਹਿਲਾਂ ਹੀ ਰਜਿਸਟਰਡ ਹੋ ਚੁੱਕੇ ਹਨ।
ਇਸ ਲਈ ਜ਼ਿਲ੍ਹਾ ਤਰਨ ਤਾਰਨ ਦੇ ਨੌਜਵਾਨ ਅਤੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਜਾਂਦੀ ਹੈ, ਇਹਨਾਂ ਕੈਪਾਂ ਵਿੱਚ ਪਹੰੁਚ ਕੇ ਵੋਟਰ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾਉਣ ਦਾ ਲਾਭ ਉਠਾਇਆ ਜਾਵੇ ਅਤੇ ਇਸ ਤੋ ਇਲਾਵਾ ਆਪਣੇ ਮੋਬਾਇਲਾਂ ਵਿੱਚ ਪੀ. ਡਬਲਿਊ. ਡੀ ਐਪ/ ਵੋਟਰ ਹੈਲਪਲਾਈਨ ਐਪ ਵੀ ਡਾਊਨਲੋਡ ਕੀਤੀ ਜਾਵੇ ਤਾਂ ਜੋ ਵੋਟਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਆਪਣੇ ਮੋਬਾਇਲ ‘ਤੇ ਹੀ ਪ੍ਰਾਪਤ ਕੀਤੀ ਜਾ ਸਕੇ ।