Close

Special camps to be set up on March 02, 03 and 04 for providing equipment’s to the disabled persons of the district-Deputy Commissioner

Publish Date : 16/02/2021
DC
ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਯਤਨਾਂ ਸਦਕਾ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਬਨਾਉਟੀ ਅੰਗ ਮੁਫਤ ਦੇਣ ਦਾ ਕੀਤਾ ਜਾ ਰਿਹਾ ਹੈ ਉਪਰਾਲਾ
ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ 02, 03 ਅਤੇ 04 ਮਾਰਚ ਨੂੰ ਲਗਾਏ ਜਾ ਰਹੇ ਹਨ ਵਿਸ਼ੇਸ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 15 ਫਰਵਰੀ :
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਯਤਨਾਂ ਸਦਕਾ ਕੇਂਦਰ ਸਰਕਾਰ ਅਤੇ ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆੱਫ਼ ਇੰਡੀਆਂ ਵੱਲੋਂ ਜੋ ਲੋਕ ਜਿਨ੍ਹਾਂ ਦੇ ਅੰਗ ਕੱਟੇ ਗਏ ਹਨ ਜਾਂ ਜਿਨ੍ਹਾਂ ਨੂੰ ਚੱਲਣ ਫਿਰਨ ਵਿੱਚ ਕੋਈ ਮੁਸ਼ਕਿਲ ਹੈ, ਜਾਂ ਬੀਮਾਰੀ ਦੀ ਵਜ੍ਹਾ ਨਾਲ ਸੁਣਨ ਤੇ ਕੰਮ ਕਰਨ ਵਿਚ ਤੰਗੀ ਆਉਂਦੀ ਹੈ ਉਹਨਾਂ ਨੂੰ ਬਨਾਉਟੀ ਅੰਗ ਮੁਫਤ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀਆਂ ਦਰਖਾਸਤਾਂ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਨੂੰ ਦੇਣ। ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਅਤੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਭੁੱਲਰ ਵੱਲੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਲੈਣ ਦੀ ਅਪੀਲ ਕੀਤੀ। ਜ਼ਿਲੇ ਦੇ ਲੋਕਾਂ ਵਲੋਂ ਇਸ ਉਪਰਾਲੇ ਤੇ ਬਹੁਤ ਖੁਸ਼ੀ ਹੈ, ਪਹਿਲੀ ਵਾਰ ਇਹ ਕੈਂਪ ਜ਼ਿਲੇ੍ਹ ਵਿਚ ਲੱਗਣ ਜਾ ਰਿਹਾ ਹੈ ।  
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕਲਵੰਤ ਸਿੰਗ ਨੇ ਦੱਸਿਆ ਕਿ ਜ਼ਿਲ੍ਹੇ ਦੇ ਦਿਵਿਆਂਗਜਨਾਂ ਨੂੰ ਉਪਕਰਨ ਦੇਣ ਸਬੰਧੀ 02, 03 ਅਤੇ 04 ਮਾਰਚ ਨੂੰ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ 02 ਮਾਰਚ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਜੰਡਿਆਲਾ ਰੋਡ, ਤਰਨ ਤਾਰਨ ਵਿਖੇ 03 ਮਾਰਚ ਨੂੰ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਪੱਟੀ ਅਤੇ 04 ਮਾਰਚ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਇਹ ਕੈਂਪ ਲਗਾਏ ਜਾ ਰਹੇ ਹਨ।
ਉਹਨਾਂ ਅਪੀਲ ਕੀਤੀ ਕਿ ਕੈਂਪ ਵਿੱਚ ਲਾਭਪਾਤਰੀ ਆਪਣੀ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ, ਯੂ. ਡੀ. ਆਈ. ਕਾਰਡ (ਵਿਕਲਾਂਗਤਾ ਸਰਟੀਫਿਕੇਟ) ਅਤੇ ਆਮਦਨ ਸਰਟੀਫਿਕੇਟ (15 ਹਜ਼ਾਰ ਪ੍ਰਤੀ ਮਹੀਨੇ ਤੋਂ ਘੱਟ) ਜੋ ਕਿ ਐੱਮ. ਸੀ. ਜਾਂ ਸਰਪੰਚ ਵੱਲੋਂ ਤਸਦੀਕ-ਸ਼ੁਦਾ ਹੋਵੇ, ਅਸਲ ਅਤੇ ਫੋਟੋ ਕਾਪੀ ਨਾਲ ਜ਼ਰੂਰ ਲੈ ਕੇ ਆਉਣ।