Special camps will be organized in Mahatma Gandhi Sarbatt Vikas Yojna on 23rd November, in the foothills of Guru Nanak Dev ji in district.-Deputy Commissioner

Publish Date : 22/11/2018
meeting

ਲੋਕ ਭਲਾਈ ਸਕੀਮਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ- ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ
ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿਚ 23 ਨਵੰਬਰ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾਣਗੇ ਵਿਸ਼ੇਸ ਕੈਂਪ- ਡੀ. ਸੀ.
ਤਰਨ ਤਾਰਨ 21 ਨਵੰਬਰ:
ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਯੋਜਨਾ ਦਾ ਉਦੇਸ਼ ਸਰਕਾਰ ਦੇ ਸਮੁੱਚੇ ਵਿਕਾਸ ਦੇ ਦ੍ਰਿਸ਼ਟੀ ਕੋਣ ਨੂੰ ਬਦਲਣਾ ਹੈ ਤਾਂ ਜੋ ਸਮਾਜਿਕ ਤੇ ਆਰਥਿਕ ਵਿਕਾਸ ਦੀਆਂ ਸਕੀਮਾਂ ਦੇ ਲਾਭ ਉਹਨਾਂ ਸਾਰਿਆਂ ਤੱਕ ਪੁੱਜ ਸਕਣ, ਜਿਹੜੇ ਲੋਕਾਂ ਇਹਨਾਂ ਲਾਭਾਂ ਤੋਂ ਵਾਂਝੇ ਰਹਿ ਗਏ ਹਨ । ਇਹਨਾਂ ਵਿਚਾਰਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ, ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇੰਨਡੋਰ ਸਟੇਡੀਅਮ, ਤਰਨ ਤਾਰਨ ਵਿਖੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਦੀ ਸ਼ੁਰੂਆਤ ਕਰਨ ਸਮੇਂ ਕੀਤਾ । ਇਸ ਮੌਕੇ ‘ਤੇ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੌਕੇ ਤੇ ਹੀ ਸਬੰਧਿਤ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਬਣਦੇ ਲਾਭ ਮੁਹਈਆਂ ਕਰਵਾਏ ਗਏ ।
ਇਸ ਮੌਕੇ ‘ਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ, ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰੀ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਨੇ ਵੀ ਸੰਬੋਧਨ ਕੀਤਾ ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਇਸ ਸਕੀਮ ਦਾ ਟੀਚਾ ਅਜਿਹੇ ਲੋਕਾਂ ਦੀ ਪਹਿਚਾਣ ਕਰਨਾ ਅਤੇ ਇਹ ਸੁਨਿਸ਼ਚਿਤ ਕਰਨਾ ਹੈ ਕਿ ਲੋਕ ਭਲਾਈ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਇਹਨਾਂ ਲੋਕਾਂ ਨੂੰ ਮਿਲ ਸਕਣ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਤਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਮਿਲਣ ਵਾਲੇ ਲਾਭ ਤੋਂ ਵਾਂਝਾ ਨਾ ਰਹੇ ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸ਼ੁਰੂ ਕੀਤੀ ਹੈ। ਇਹ ਯੋਜਨਾ ਉਨਾਂ ਲੋਕਾਂ ਨੂੰ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਹੈ, ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਨਾ ਕਿਸੇ ਕਾਰਨ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ।ਉਹਨਾਂ ਕਿਹਾ ਕਿ ਅੱਜ ਤੋਂ ਸਾਰੇ ਰਾਜ ਵਿੱਚ ਇਸ ਯੋਜਨਾ ਤਹਿਤ ਕੈਂਪ ਲਾਏ ਜਾ ਰਹੇ ਹਨ, ਜਿਨਾਂ ਵਿੱਚ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇਗਾ।ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਿੱਥੇ ਪੰਜਾਬ ਸਰਕਾਰ ਅਜਿਹੇ ਅਣਗੌਲੇ ਯੋਗ ਵਿਅਕਤੀਆਂ/ਪਰਿਵਾਰਾਂ ਦੀ ਖ਼ੁਦ ਭਾਲ ਕਰੇਗੀ, ਉਥੇ 30 ਦਿਨਾਂ ਦੇ ਅੰਦਰ-ਅੰਦਰ ਉਨਾਂ ਨੂੰ ਸਬੰਧਤ ਯੋਜਨਾ ਅਧੀਨ ਬਣਦਾ ਲਾਭ ਦੇਣ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ।
ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਅਤੇ ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰੀ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਸਰਕਾਰ ਵੱਲੋਂ ਯੋਗ ਲਾਭਪਾਤਰੀਆਂ ਦੇਣ ਵਾਸਤੇ ਬਹੁਤ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਉਹਨਾਂ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰੇਸ਼ਨ ਸਬੰਧਿਤ ਵਿਭਾਗਾਂ ਵੱਲੋਂ ਲਗਾਤਾਰ ਜਾਰੀ ਰਹੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿਚ 23 ਨਵੰਬਰ ਨੂੰ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀ ਵੱਖ-ਵੱਖ ਸਕੀਮਾਂ ਸਬੰਧੀ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ ਅਤੇ ਇਹਨਾਂ ਦੀ ਪੜਤਾਲ ਉਪਰੰਤ ਉਹਨਾਂ ਨੂੰ ਬਣਦਾ ਲ਼ਾਭ ਦਿੱਤਾ ਜਾਵੇਗਾ।
ਇਸ ਮੌਕੇ ‘ਤੇ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਹਰੇਕ ਪਿੰਡ ਵਿੱਚ 550 ਪੌਦੇ ਵੀ ਲਗਾਏ ਜਾਣਗੇ।ਇਸ ਤੋਂ ਇਲਾਵਾ ਇਹਨਾਂ ਪਿੰਡਾਂ ਵਿੱਚ ਮੁਫਤ ਮੈਡੀਕਲ ਕੈਂਪ ਵੀ ਲਗਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜ਼ਾਂ ਲਈ ਵਿਆਪਕ ਯੋਜਨਾ ਉਲੀਕੀ ਜਾ ਰਹੀ ਹੈ ਅਤੇ ਇਹ ਵਿਕਾਸ ਕਾਰਜ ਜਲਦੀ ਹੀ ਸ਼ੁਰੂ ਕਰਵਾਏ ਜਾਣਗੇ ।