Close

Special Meeting of District Task Force chaired by Deputy Commissioner to expedite the Covid Vaccination Process

Publish Date : 06/09/2021
DC

ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ
ਤਰਨ ਤਾਰਨ, 02 ਸਤੰਬਰ :
ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ ‘ਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਕੀਤੀ ਗਈ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ, ਸ੍ਰੀਮਤੀ ਅਲਕਾ ਕਾਲੀਆ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀਮਤੀ ਅਨਮਜੋਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸੀਨੀਅਰ ਮੈਂਡੀਕਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਵੈਕਸੀਨ ਦੇ ਬੈਕਲਾੱਗ ਡਾਟਾ ਨੂੰ ਜਲਦੀ ਤੋਂ ਜਲਦੀ ਪੋਰਟਲ ‘ਤੇ ਚੜ੍ਹਾਇਆ ਜਾਵੇ । ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 31 ਅਗਸਤ, 2021 ਤੱਕ ਹੈੱਲਥ ਕੇਅਰ ਵਰਕਰਾਂ ਨੂੰ 9810 , ਫਰੰਟਲਾਈਨ ਵਰਕਰਸ ਨੂੰ 44390, ਨਾਗਰਿਕ ਉਮਰ ਵਰਗ 45 ਤੋਂ 59 ਸਾਲ 116115, ਨਾਗਰਿਕ ਉਮਰ ਵਰਗ 60 ਸਾਲ ਤੋਂ ਉੱਪਰ 86555, ਕਨੰਸਟ੍ਰਕਸ਼ਨ ਵਰਕਰ ਅਤੇ 18 ਤੋਂ 44 ਸੰਵੇਦਨਸ਼ੀਲ ਵਿਆਕਤੀਆਂ ਨੂੰ 140635, ਪ੍ਰਾਇਮਰੀ ਟੀਚਰਾਂ ਨੂੰ 1268, ਸੈਕੰਡਰੀ ਟੀਚਰਾਂ ਨੂੰ 2698 ਡੋਜ਼ ਵੈੱਕਸੀਨ ਲੱਗ ਚੁੱਕੀ ਹੈ ।
ਮੀਟਿੰਗ ਨੂੰ ਸੰਬੰਧੋਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਕੋਰੋਨਾ ਦੀ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ ਅਤੇ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਜ਼ਿਲ੍ਹਾ ਦਾ ਟਾਰਗੈੱਟ ਨੂੰ ਪੂਰਾ ਕੀਤਾ ਜਾਵੇ। ਜੇਕਰ ਕੋਈ ਵੀ ਵਿਆਕਤੀ ਕੋਵਿਡ-19 ਪੋਜ਼ੀਟਿਵ ਆਉਂਦਾ ਹੈ ਤਾਂ ਤੁਰੰਤ ਰੈਪਿਡ ਰਿਸਪੌਂਸ ਟੀਮ ਵੱਲੋਂ ਉਸ ਮਰੀਜ਼ ਦੇ ਸੰਪਰਕ ਕੇਸ ਲੱਭ ਕੇ ਉਨ੍ਹਾਂ ਦੇ ਟੈੱਸਟ ਕਰਵਾਏ ਜਾਣਗੇ ਅਤੇ ਰੈਪਿਡ ਰਿਸਪੌਂਸ ਟੀਮ ਵੱਲੋਂ ਘਰ ਵਿੱਚ ਇਕਾਂਤਵਾਸ ਮਰੀਜ਼ ਦੀ ਹਫ਼ਤੇ ਵਿੱਚ ਤਿੰਨ ਵਾਰ ਦੇਖ਼ਭਾਲ ਕੀਤੀ ਜਾਵੇ ਅਤੇ ਰੋਜ਼ਾਨਾ ਫੋਨ ‘ਤੇ ਸੰਪਰਕ ਕੀਤਾ ਜਾਵੇ।
ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ਼, ਸਰਦੀ ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖ਼ਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੋਰੋਨਾ ਵੈਕਸੀਨੇਸ਼ਨ ਕੈੱਪ ਲਗਾਏ ਜਾ ਰਹੇ ਹਨ । ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆ ਵਿੱਚ ਲੋਕਾਂ ਨੂੰ ਉਤਸ਼ਾਹਿਤ ਕਰਨ ਕਿ ਕੋਰੋਨਾ ਵੈਕਸੀਨ ਸੁਰੱਖਿਅਤ ਹੈ ਅਤੇ 18 ਤੋਂ ਵੱਧ ਉਮਰ ਦਾ ਵਿਆਕਤੀ ਇਸ ਦਾ ਲਾਭ ਉਠਾ ਕੇ ਆਪਣੇ ਆਪ ਨੂੰ ਕੋਰੋਨਾ ਵਰਗੀ ਬਿਮਾਰੀ ਤੋਂ ਬਚਾ ਸਕਦੇ ਹਨ । ਕੋਰੋਨਾ ਟੀਕਾਕਰਨ ਵਾਸਤੇ ਆਪਣਾ ਪਹਿਚਾਣ ਪੱਤਰ ਅਤੇ ਚੱਲਦਾ ਮੋਬਾਇਲ ਨੰਬਰ ਜ਼ਰੂਰ ਲੈ ਕੇ ਆਓ ।