Close

Special meeting with Special Secretary Health to review the arrangements made by the district administration to check the spread of Covid-19 epidemic

Publish Date : 16/04/2021
HS
ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਿਸ਼ੇਸ ਸਕੱਤਰ ਸਿਹਤ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਟੈਸਟਿੰਗ ਦੀ ਰਿਪੋਰਟ 24 ਘੰਟਿਆਂ ਵਿੱਚ ਪ੍ਰਾਪਤ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੇੇ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਜ਼ਿਲੇ ਵਿਚ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਜਾਰੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 12 ਅਪ੍ਰੈਲ :
ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਵਿਸ਼ੇਸ ਸਕੱਤਰ ਸਿਹਤ ਸ੍ਰੀ ਅਮਿਤ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। 
ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸ੍ਰੀ ਅਮਿਤ ਕੁਮਾਰ ਵੱਲੋਂ ਜ਼ਿਲਾ ਵਾਸੀਆਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਉਣ ਲਈ ਚੁੱਕੇ ਗਏ ਪ੍ਰਭਾਵਸ਼ਾਲੀ ਕਦਮਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨਾਂ ਜ਼ਿਲੇ ਵਿਚ ਮੌਜੂਦਾ ਕੋਵਿਡ ਦੀ ਸਥਿਤੀ, ਸੈਂਪਲਿੰਗ, ਸੰਪਰਕ ਟਰੇਸਿੰਗ, ਟੀਕਾਕਰਨ, ਹਸਪਤਾਲਾਂ ਵਿਚ ਦਾਖ਼ਲ ਵੱਖ-ਵੱਖ ਲੈਵਲਾਂ ਦੇ ਮਰੀਜ਼ਾਂ ਦੀ ਸਥਿਤੀ, ਹਸਪਤਾਲਾਂ ਵਿਚ ਬੈੱਡਾਂ ਦੀ ਸਥਿਤੀ, ਐਂਬੂਲੈਂਸਾਂ ਦੀ ਉਪਲਬੱਧਤਾ, ਹੋਮ ਆਈਸੋਲੇਸ਼ਨ, ਕੰਟੇਨਮੈਂਨ ਜ਼ੋਨਾਂ, ਆਈ. ਈ. ਸੀ. ਮੁਹਿੰਮ, ਡਾਟਾ ਐਂਟਰੀ ਅਤੇ ਹੋਰਨਾਂ ਪ੍ਰਬੰਧਾਂ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। 
ਇਸ ਮੌਕੇ ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ ਅਤੇ ਟੈਸਟਿੰਗ ਦੀ ਰਿਪੋਰਟ 24 ਘੰਟਿਆਂ ਵਿੱਚ ਪ੍ਰਾਪਤ ਯਕੀਨੀ ਬਣਾਈ ਜਾਵੇ ਤਾਂ ਜੋ ਪਾਜ਼ੇਟਿਵ ਰਿਪੋਰਟ ਆਉਣ ‘ਤੇ ਸਬੰਧਿਤ ਮਰੀਜ਼ ਦਾ ਇਲਾਜ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ ਅਤੇ ਉਸ ਦੇ ਸੰਪਰਕਾਂ ਦੀ ਸਮੇਂ ਸਿਰ ਟਰੇਸਿੰਗ ਕੀਤੀ ਜਾ ਸਕੇ। 
  ਇਸ ਮੌਕੇ ਉਹਨਾਂ ਕਿਹਾ ਕਿ ਲੋਕਾਂ ਵੱਲੋਂ ਸੁਰੱਖਿਆ ਪ੍ਰੋਟੋਕਾਲ ਦੀ ਸੁਹਿਰਦਤਾ ਨਾਲ ਪਾਲਣਾ ਕੀਤੀ ਜਾਵੇ, ਤਾਂ ਜੋ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਇਸ ਵਰਤਾਰੇ ਨੂੰ ਜਾਗਰੂਕਤਾ ਦੇ ਨਾਲ-ਨਾਲ ਸਖ਼ਤੀ ਨਾਲ ਹੀ ਰੋਕਿਆ ਜਾ ਸਕਦਾ ਹੈ। 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸੈਂਪਲਿੰਗ ਅਤੇ ਟੀਕਾਕਰਨ ਰਾਹੀਂ ਕੋਵਿਡ-19 ਮਹਾਂਮਾਰੀ ਦੇ ਫੈਲਾਅ ਰੋਕਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲੇ ਵਿਚ ਸੈਂਪਲਿੰਗ, ਸੰਪਰਕ ਟਰੇਸਿੰਗ ਅਤੇ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਸਰਕਾਰੀ ਸਿਹਤ ਸੰਸਥਾਵਾਂ ’ਤੇ ਟੀਕਾਕਰਨ ਤੋਂ ਇਲਾਵਾ ਮੋਬਾਈਲ ਟੀਮਾਂ ਵੱਲੋਂ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵੀ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ।     
ਉਹਨਾਂ ਦੱਸਿਆ ਕਿ ਹੁਣ ਤੱਕ 54434 ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ 11 ਅਪ੍ਰੈਲ ਤੱਕ ਜ਼ਿਲ੍ਹੇ ਵਿੱਚ 201536 ਵਿਅਕਤੀਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ, ਜਿੰਨ੍ਹਾਂ ਵਿੱਚੋਂ 197235 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 4139 ਕੇਸ ਪਾਜ਼ੇਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ‘ਤੇ ਕੋਵਿਡ-19 ਦੀ ਜਾਂਚ ਲਈ ਸੈਂਪਲਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਸ੍ਰੀ ਰਾਜੇਸ਼ ਸ਼ਰਮਾ, ਐੱਸ. ਪੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ,  ਡੀ. ਐੱਮ. ਸੀ. ਡਾ. ਭਾਰਤੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ, ਡਾ. ਕੰਵਲਜੀਤ ਅਤੇ ਐੱਸ. ਐੱਮ. ਓ. ਡਾ. ਸਵਰਨਜੀਤ ਧਵਨ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।