Close

Special meeting with the officers of the concerned departments by the Deputy Commissioner to expedite the process of sampling and Covid vaccination of Corona virus.

Publish Date : 15/07/2021

ਕਰੋਨਾ ਵਾਇਰਸ ਸਬੰਧੀ ਸੈਂਪਲਿੰਗ ਅਤੇ ਕੋਵਿਡ ਵੈਕਸੀਨੇਸ਼ਨ ਦੀ ਪ੍ਰੀਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 14 ਜੁਲਾਈ :
ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਸੈਂਪਲਿੰਗ ਅਤੇ ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ ‘ਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਕੀਤੀ ਗਈ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਵੈਕਸੀਨੇਸ਼ਨ ਦਾ 100% ਟੀਚਾ ਮੁਕੰਮਲ ਕੀਤਾ ਜਾਵੇ । ਜ਼ਿਨ੍ਹਾਂ ਪਿੰਡਾਂ ਵਿੱਚ 70 ਤੋਂ 80% ਵੈਕਸੀਨੇਸ਼ਨ ਹੋ ਗਈ ਹੈ, ਉਨ੍ਹਾਂ ਪਿੰਡਾਂ ਦਾ ਪਹਿਲ ਦੇ ਆਧਾਰ ‘ਤੇ ਟੀਕਾਕਰਨ ਮੁਕੰਮਲ ਕੀਤਾ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਕੋਰੋਨਾ ਦੀ ਸੈਂਪਲਿੰਗ ਜ਼ਿਲ੍ਹੇ ਵਿੱਚ ਬਹੁਤ ਜਿਆਦਾ ਪੱਛੜ ਰਹੀ ਹੈ, ਇਸ ਵਿੱਚ ਤੁਰੰਤ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿ ਸਟੇਟ ਵੱਲੋਂ ਦਿੱਤੇ ਟੀਚੇ ਨੂੰ ਪੂਰਾ ਕੀਤਾ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕੋਰੋਨਾ ਪੋਜ਼ਟਿਵ ਆਉਂਦਾ ਹੈ ਤਾਂ ਉਸੀ ਸਮੇਂ ਰੈਪਿਡ ਰਿਸਪੌਂਸ ਟੀਮ ਵੱਲੋਂ ਉਸ ਪੋਜ਼ੀਟਿਵ ਮਰੀਜ਼ ਦੇ ਸੰਪਰਕ ਟਰੇਸ ਕਰਕੇ ਉਨ੍ਹਾਂ ਦੇ ਟੈੱਸਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਨਿਵਾਸੀ ਸਿਹਤ ਵਿਭਾਗ ਦੀ ਦਿੱਤੀਆਂ ਹੋਈਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ, ਨਹੀਂ ਤਾਂ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਲਈ ਅਸੀਂ ਆਪ ਜ਼ਿੰਮੇਵਾਰ ਹੋਵਾਂਗੇ ।
ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ਼, ਸਰਦੀ ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖ਼ਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ਅਤੇ ਮੌਤ ਦਰ ਨੂੰ ਘਟਾ ਸਕਦੇ ਹਾਂ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਾਜੇਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ ਅਤੇ ਸਹਾਇਕ ਸਿਵਲ ਸਰਜਨ ਡਾ. ਕੰਵਲਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮੂਹ ਐੱਸ. ਐੱਮ. ਓਜ਼ ਵੀ ਹਾਜ਼ਰ ਸਨ।