Close

Special meeting with the officers of the concerned departments by the Deputy Commissioner to review the awareness activities being carried out under “Mission Fateh”.

Publish Date : 05/08/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਹਿ” ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚਣ ਦੀ ਕੀਤੀ ਅਪੀਲ
ਤਰਨ ਤਾਰਨ, 04 ਅਗਸਤ :
ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਬਣਾਉਣ, ਮੂੰਹ ਤੇ ਮਾਸਕ ਪਾਉਣ ਅਤੇ ਹੱਥਾ ਨੂੰ ਬਾਰ-ਬਾਰ ਧੋਣ ਦਾ ਸੰਦੇਸ਼ ਆਮ ਲੋਕਾਂ ਵਿੱਚ ਪਹੁੰਚਾਉਣ ਸਬੰਧੀ “ਮਿਸ਼ਨ ਫਤਹਿ” ਦੀ ਸ਼ੁਰੂਆਤ ਕੀਤੀ ਗਈ ਹੈ। 
ਇਸ ਸਬੰਧੀ ਜ਼ਿਲ੍ਹਾ ਤਰਨ ਤਾਰਨ ਵਿੱਚ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਹਾਇਕ ਕਮਿਸ਼ਨਰ ਜਨਰਲ (ਅੰਡਰ ਟ੍ਰੇਨਿੰਗ) ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਕਿਮੀ ਵਿਨੀਤ ਕੌਰ ਸੇਠੀ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰ ਅਤੇ ਰਿਟਾਇਰਡ ਕਰਨਲ ਅਮਰਜੀਤ ਸਿੰਘ ਗਿੱਲ ਜ਼ਿਲ੍ਹਾ ਹੈੱਡ. ਜੀ. ਓ. ਜੀ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ ਪਹਿਨਣ, ਸੈਨੇਟਾਈਜ਼ਰ ਦੀ ਵਰਤੋਂ ਕਰਨ ਅਤੇ ਸਮੇਂ-ਸਮੇਂ `ਤੇ 20 ਸੈਕੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ। 
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜਿਲ੍ਹਾ ਤਰਨ ਤਾਰਨ ਵਿੱਚ ਫਤਹਿ ਮਿਸ਼ਨ ਤਹਿਤ ਕੰਮ ਕਰਨ ਅਤੇ ਇਸ ਮਿਸ਼ਨ ਨੂੰ ਆਮ ਲੋਕਾਂ ਵਿੱਚ ਫੈਲਾਉਣ ਲਈ ਉਪ ਕਪਤਾਨ ਪੁਲਿਸ (ਸਥਾਨਕ), ਤਰਨ ਤਾਰਨ, ਜਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ, ਤਰਨ ਤਾਰਨ, ਸਮੂਹ ਬੀ. ਡੀ .ਪੀ. ਓਜ਼, ਸਮੂਹ ਸੀ. ਡੀ. ਪੀ. ਓਜ਼, ਸਮੂਹ ਕਾਰਜ ਸਾਧਕ ਅਫਸਰ, ਨਗਰ ਕੌਂਸਲ/ਪੰਚਾਇਤ, ਜਿਲ੍ਹਾ ਤਰਨ ਤਾਰਨ ਅਤੇ ਜਿਲ੍ਹਾ ਯੂਥ ਕੁਆਰਡੀਨੇਟਰ, ਨਹਿਰੂ ਯੁਵਾ ਕੇਂਦਰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਬਤੌਰ ਨੋਡਲ ਅਫਸਰ ਵਜੋਂ ਕੰਮ ਕਰਨਗੇ। 
ਉਹਨਾਂ ਕਿਹਾ ਕਿ ਇਹ ਨੋਡਲ ਅਫਸਰ ਸਰਕਾਰ ਦੁਆਰਾ ਚਲਾਈ ਗਈ “ਮਿਸ਼ਨ ਫਤਹਿ” ਮੁਹਿੰਮ ਤਹਿਤ ਆਪਣੇ ਵਿਭਾਗ ਅਧੀਨ ਕੰਮ ਕਰਦੇ ਸਾਰੇ ਸਰਕਾਰੀ ਮੁਲਾਜਮਾਂ ਅਤੇ ਆਮ ਲੋਕਾਂ ਨੂੰ ਮਿਸ਼ਨ ਫਤਹਿ ਦਾ ਹਿੱਸਾ ਬਣਾਉਣਗੇ ਅਤੇ ਇਸ ਮਿਸ਼ਨ ਦਾ ਵੱਧ ਤੋਂ ਵੱਧ ਪ੍ਰਚਾਰ ਕਰਦੇ ਹੋਏ “ਕੋਵਾ” ਐਪ ਡਾਊਨਲੋਡ ਕਰਵਾ ਕੇ ਉਸ ਵਿੱਚ ਰਜਿਸਟਰੇਸ਼ਨ ਕਰਨ ਉਪਰੰਤ ਮਿਸ਼ਨ ਫਤਹਿ ਨੂੰ ਜੁਆਇਨ ਕਰਵਾਉਣਗੇ।
ਉਹਨਾਂ ਕਿਹਾ ਕਿ ਕੋਵਾ ਐਪ ਰਾਹੀਂ “ਮਿਸ਼ਨ ਫਤਿਹ” ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੇ ਅਧਾਰ ‘ਤੇ ਪੁਆਇੰਟਸ ਦਿੱਤੇ ਜਾਣਗੇ ਅਤੇ ਇਸ ਸਬੰਧੀ ਸਭ ਤੋਂ ਜਿਆਦਾ ਪੁਆਇੰਟਸ ਲੈਣ ਵਾਲਿਆਂ ਨੂੰ ਬਰਾਊਨਜ਼/ਸਿਲਵਰ/ਗੋਲਡ ਸਰਟੀਫਿਕੇਟ ਦਿੱਤੇ ਜਾਣਗੇ। ਸਭ ਤੋਂ ਜਿਆਦਾ ਪੁਆਇੰਟਸ ਲੈਣ ਅਤੇ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ 15 ਅਗਸਤ 2020 ਅਜਾਦੀ ਦਿਵਸ ਦੇ ਮੌਕੇ ‘’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਉਪਰੋਕਤ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਇਸ ਸਬੰਧੀ ਰੋਜ਼ਾਨਾ ਰਿਪੋਰਟ ਸਹਾਇਕ ਕਮਿਸ਼ਨਰ ਜਨਰਲ (ਅੰਡਰ ਟ੍ਰੇਨਿੰਗ), ਤਰਨ ਤਾਰਨ ਨੂੰ ਭੇਜਣ ਦੇ ਜਿੰਮੇਵਾਰ ਹੋਣਗੇ। 
—————