Close

Special meeting with the officials of the concerned departments by the Deputy Commissioner to review the work being done to prevent dengue.

Publish Date : 01/11/2019
DC
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਸਿਹਤ ਵਿਭਾਗ, ਨਗਰ ਕੌਂਸਲਾਂ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਡੇਂਗੂ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਤੇ ਰੋਕਥਾਮ ਦੇ ਉਪਾਵਾਂ ਲਈ ਦਿੱਤੇ ਆਦੇਸ਼
ਤਰਨ ਤਾਰਨ, 1 ਨਵੰਬਰ :
ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਿਹਤ ਵਿਭਾਗ, ਨਗਰ ਕੌਂਸਲਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮਹਿਕਮੇ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ  ਡੇਂਗੂ ਤੋਂ ਬਚਾਅ ਲੲੂ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਰੋਕਥਾਮ ਦੇ ਉਪਾਵਾਂ ਵਿੱਚ ਤੇਜ਼ੀ ਲਿਆਉਣ ਤੇ ਲਾਰਵਾ ਚੈਕਿੰਗ ਲਈ ਸਖਤ ਆਦੇਸ਼ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ  ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਸ ਥਾਂ ਤੋਂ ਇੱਕ ਵਾਰ ਲਾਰਵਾ ਮਿਲਦਾ ਹੈ, ਉਸ ਨੂੰ ਪਹਿਲੀ ਵਾਰ ਚਿਤਾਵਨੀ ਦੇ ਕੇ ਅਤੇ ਜਾਗਰੂਕ ਕਰਕੇ ਛੱਡ ਦਿੱਤਾ ਜਾਵੇ ਪਰ ਦੁਬਾਰਾ ਉਸੇ ਥਾਂ ਤੋਂ ਲਾਰਵਾ ਮਿਲਣ ’ਤੇ ਚਲਾਨ ਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ  ਵਿੱਚ ਫੋਗਿੰਗ ਅਤੇ ਛਿੜਕਾਅ ਆਦਿ ਨਿਯਮਿਤ ਰੂਪ ’ਚ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਇਸ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਲਾਰਵਾ ਚੈਕਿੰਗ ’ਚ ਤੇਜ਼ੀ ਲਿਆਉਣ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਵੀ ਆਖਿਆ।
ਉਨ੍ਹਾਂ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਬੀ ਡੀ ਪੀ ਓ ਦਫ਼ਤਰਾਂ ਰਾਹੀਂ ਪੰਚਾਇਤਾਂ ਨੂੰ ਡੇਂਗੂ ਦੀ ਰੋਕਥਾਮ ਪ੍ਰਤੀ ਪ੍ਰੇਰਿਤ ਕਰਨ ਅਤੇ ਛੱਪੜਾਂ ’ਚ ਸਿਹਤ ਵਿਭਾਗ ਦੀ ਸਲਾਹ ਨਾਲ ਕਾਲਾ ਤੇਲ ਜਾਂ ਹੋਰ ਉਪਾਅ ਆਦਿ ਕਰਵਾਉਣ। 
ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ 32 ਡੇਂਗੂ ਕੇਸਾਂ ਦੀ ਪੁਸ਼ਟੀ ਹੋਈ ਹੈ, ਜੋ ਕਿ ਇਲਾਜ ਨਾਲ ਸਿਹਤਯਾਬ ਹੋ ਗਏੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ ਬਲਕਿ ਡੇਂਗੂ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ’ਚ ਸੰਪਰਕ ਕਰਕੇ ਇਸ ਦੀ ਪੁਸ਼ਟੀ ਲਈ ਲੋੜੀਂਦੇ ਟੈਸਟ ਕਰਵਾਏ ਜਾਣ, ਜੋ ਕਿ ਮੁਫ਼ਤ ਹਨ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਅਤੇ ਖੜ੍ਹੇ ਪਾਣੀ ’ਚ ਪਲਦਾ ਹੋਣ ਕਾਰਨ ਪਾਣੀ ਨੂੰ ਲੰਬਾ ਸਮਾਂ ਇੱਕ ਥਾਂ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਆਦਿ ’ਚ ਪਾਣੀ ’ਤੇ ਧਿਆਨ ਰੱਖਿਆ ਜਾਵੇ।
—————