Close

“Under the “Buddy Program,” special training was provided to teachers in Block Chohla Sahib and Valtoha to educate students about the harmful effects of drugs.”

Publish Date : 07/02/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ “ਬੱਡੀ ਪ੍ਰੋਗਰਾਮ” ਤਹਿਤ ਬਲਾਕ ਚੋਹਲਾ ਸਾਹਿਬ ਤੇ ਵਲਟੋਹਾ ਦੇ ਅਧਿਆਪਕਾਂ ਨੂੰ ਦਿੱਤੀ ਵਿਸ਼ੇਸ ਟ੍ਰੇਨਿੰਗ
ਤਰਨ ਤਾਰਨ, 06 ਫਰਵਰੀ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਬਾਠ ਦੇ ਦਿਸ਼ਾ ਨਿਰਦੇਸ਼ਾਂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਗੁਰਬਚਨ ਸਿੰਘ ਦੀ ਯੋਗ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਚੋਹਲਾ ਸਾਹਿਬ ਅਤੇ ਵਲਟੋਹਾ ਦੇ ਸਕੂਲਾਂ ਵਿੱਚ ਮਾਸਟਰ ਟਰੇਨਰਾਂ ਵੱਲੋਂ ਸਰਕਾਰ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ “ਬੱਡੀ ਪ੍ਰੋਗਰਾਮ” ਤਹਿਤ ਵਿਸ਼ੇਸ ਟ੍ਰੇਨਿੰਗ ਦਿੱਤੀ ਗਈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਵਿਖੇ ਕਰਵਾਏ ਗਏ “ਬੱਡੀ ਪ੍ਰੋਗਰਾਮ” ਦੀ ਸ਼ੁਰੂਆਤ ਪ੍ਰਿੰਸੀਪਲ-ਕਮ-ਬਲਾਕ ਨੋਡਲ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਨੇ ਕੀਤੀ।ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਉਚੇਚੇ ਤੌਰ ‘ਤੇ ਜ਼ਿਲ੍ਹਾ ਕੋਆਰਡੀਨੇਟਰ “ਬੱਡੀ ਪ੍ਰੋਗਰਾਮ” ਸ੍ਰੀ ਅਮਨਦੀਪ ਸਿੰਘ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਡਾਲੇਕੇ ਨੇ ਸ਼ਿਰਕਤ ਕੀਤੀ ।
ਇਸ ਪ੍ਰੋਗਰਾਮ ਵਿੱਚ ਬਲਾਕ ਚੋਹਲਾ ਸਾਹਿਬ ਦੇ 19 ਸਕੂਲਾਂ ਦੇ ਅਧਿਆਪਕ ਸਹਿਬਾਨ ਨੇ ਹਿੱਸਾ ਲਿਆ।ਇਸ ਬੱਡੀ ਪ੍ਰੋਗਰਾਮ ਵਿੱਚ ਮਾਸਟਰ ਟ੍ਰੇਨਰਾਂ ਨੇ ਵਿਸਥਾਰ ਨਾਲ ਇਸ ਵਿਸ਼ੇ ਬਾਰੇ ਪ੍ਰੋਜੈਕਟਰ ਦੀ ਮੱਦਦ ਨਾਲ ਟ੍ਰੇਨਿੰਗ ਦਿੱਤੀ, ਜਿਸ ਵਿੱਚ ਸ੍ਰੀ ਹਰਦਿਆਲ ਸਿੰਘ ਮਾਸਟਰ ਟ੍ਰੇਨਰ ਸਰਕਾਰੀ ਹਾਈ ਸਕੂਲ ਘੜਕਾ, ਸ੍ਰੀ ਗੁਰਬਾਜ਼ ਸਿੰਘ ਸਰਕਾਰੀ ਕੰਨਿਆ ਸੀਨਅਰ ਸੈਕੰਡਰੀ ਸਕੂਲ ਸਰਹਾਲੀ ਅਤੇ ਸੁਖਦੀਪ ਕੌਰ ਸਰਕਾਰੀ ਕੰਨਿਆ ਸੀਨਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਬਤੌਰ ਟ੍ਰੇਨਰ ਸ਼ਾਮਿਲ ਹੋਏ । ਅਖੀਰ ਵਿੱਚ ਪ੍ਰਿੰਸੀਪਲ-ਕਮ-ਬਲਾਕ ਨੋਡਲ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਨੇ ਆਏ ਹੋਏ ਅਧਿਆਪਕ ਸਹਿਬਾਨ ਦਾ ਧੰਨਵਾਦ ਕਰਦਿਆਂ ਇਸ ਬੱਡੀ ਪ੍ਰੋਗਰਾਮ ਨੂੰ ਸਫਲਤਾਪੂਰਵਕ ਸਕੂਲਾਂ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ ।
ਇਸ ਤੋਂ ਇਲਾਵਾ ਬਲਾਕ ਵਲਟੋਹਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਖੇਮਕਰਨ ਵਿਖੇ ਮਾਸਟਰ ਟਰੇਨਰ ਸ੍ਰੀ ਕਰਨਦੀਪ ਸਿੰਘ ਵੱਲੋਂ ਬੱਡੀ ਪ੍ਰੋਗਰਾਮ ਤਹਿਤ ਸਕੂਲੀ ਅਧਿਆਪਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ।